ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਦੀ ''ਅੰਤਿਮ ਅਰਦਾਸ'' ''ਤੇ ਸ਼ਰਧਾਂਜਲੀ ਭੇਟ

Sunday, Oct 26, 2025 - 04:51 PM (IST)

ਸਪੀਕਰ ਵੱਲੋਂ ਮਰਹੂਮ ਵਾਈ. ਪੂਰਨ ਕੁਮਾਰ ਦੀ ''ਅੰਤਿਮ ਅਰਦਾਸ'' ''ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਚਕੂਲਾ ਦੇ ਗੁਰਦੁਆਰਾ ਨਾਡਾ ਸਾਹਿਬ ਵਿਖੇ ਮਰਹੂਮ ਵਾਈ. ਪੂਰਨ ਕੁਮਾਰ ਆਈ. ਪੀ. ਐੱਸ. ਦੇ ਭੋਗ ਅਤੇ ਅੰਤਿਮ ਅਰਦਾਸ ਸਮਾਰੋਹ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਵਾਈ. ਪੂਰਨ ਕੁਮਾਰ ਦੇ ਬੇਵਕਤੀ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਭਲਾਈ ਲਈ ਉਨ੍ਹਾਂ ਵੱਲੋਂ ਕੀਤੇ ਕਾਰਜਾਂ ਨੂੰ ਸਮਾਜ ਹਮੇਸ਼ਾ ਯਾਦ ਰੱਖਿਆ ਜਾਵੇਗਾ। ਸੰਧਵਾਂ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕੀਤੀ, ਦਾ ਸੁਨੇਹਾ ਵੀ ਪਹੁੰਚਾਇਆ। ਉਨ੍ਹਾਂ ਕਿਹਾ ਕਿ ਅਸੀਂ ਇਸ ਦੁੱਖ ਦੀ ਘੜੀ ਵਿੱਚ ਮਰਹੂਮ ਵਾਈ. ਪੂਰਨ ਕੁਮਾਰ ਦੇ ਪਰਿਵਾਰ ਦੇ ਨਾਲ ਹਮੇਸ਼ਾ ਖੜ੍ਹੇ ਹਾਂ।

 ਸਪੀਕਰ ਸੰਧਵਾਂ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਵਿੱਛੜੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਵੇ ਅਤੇ ਪਰਿਵਾਰ ਨੂੰ ਦੁੱਖ ਦੀ ਇਸ ਘੜੀ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ੇ।


author

Babita

Content Editor

Related News