ਵਿਧਾਨ ਸਭਾ ਸਪੀਕਰ ਨੇ ਦੱਸੀ ''ਫੂਲਕਾ'' ਦੇ ਅਸਤੀਫੇ ਦੀ ਕਹਾਣੀ
Friday, Aug 09, 2019 - 03:27 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਸੀਨੀਅਰ ਵਕੀਲ ਐੱਚ. ਐੱਸ. ਫੂਲਕਾ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ। ਸਪੀਕਰ ਨੇ ਦੱਸਿਆ ਕਿ ਫੂਲਕਾ ਦੇ ਅਸਤੀਫੇ 'ਚ ਕੁਝ ਤਕਨੀਕੀ ਕਮੀਆਂ ਸਨ ਪਰ ਹੁਣ ਫੂਲਕਾ ਦਾ ਅਸਤੀਫਾ ਸਵੀਕਾਰ ਕਰਕੇ ਚੋਣ ਕਮਿਸ਼ਨ ਨੂੰ ਦਾਖਾਂ 'ਚ ਜ਼ਿਮਨੀ ਚੋਣ ਕਰਾਉਣ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਫੂਲਕਾ ਵਲੋਂ ਸਾਲ 2018 'ਚ ਜਿਹੜਾ ਅਸਤੀਫਾ ਦਿੱਤਾ ਗਿਆ ਸੀ, ਉਸ ਦੀ ਸ਼ਬਦਾਵਲੀ ਸਹੀ ਨਹੀਂ ਸੀ, ਜਿਸ ਤੋਂ ਬਾਅਦ ਫੂਲਕਾ ਵਲੋਂ ਦੁਬਾਰਾ ਅਸਤੀਫਾ ਲਿਖ ਕੇ ਦਿੱਤਾ ਗਿਆ ਤਾਂ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ।
ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਅਗਲੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਚੋਣ ਕਮਿਸ਼ਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇਗੀ ਤਾਂ ਜੋ ਵਿਧਾਨ ਸਭਾ ਹਲਕੇ 'ਚ ਜ਼ਿਮਨੀ ਚੋਣ ਕਰਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬਾਕੀ ਵਿਧਾਇਕਾਂ ਵਲੋਂ ਵੀ ਕਿਸੇ ਨਾ ਕਿਸੇ ਕਾਰਨ ਦਿੱਤੇ ਗਏ ਅਸਤੀਫਿਆਂ ਨੂੰ ਲੈ ਕੇ ਵਿਚਾਰ ਕੀਤਾ ਜਾਵੇਗਾ।