ਸਪੀਕਰ ਰਾਣਾ ਕੇ. ਪੀ. ਸਿੰਘ ਵੱਲੋਂ ਸਾਬਕਾ ਮੰਤਰੀ ''ਗੋਸਾਈਂ'' ਦੇ ਦਿਹਾਂਤ ''ਤੇ ਦੁੱਖ ਦਾ ਪ੍ਰਗਟਾਵਾ

Wednesday, Dec 02, 2020 - 03:27 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਸਾਬਕਾ ਡਿਪਟੀ ਸਪੀਕਰ ਅਤੇ ਸਿਹਤ ਮੰਤਰੀ ਸੱਤਪਾਲ ਗੋਸਾਈਂ (85 ਸਾਲ) ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਬਕਾ ਮੰਤਰੀ ਗੋਸਾਈਂ ਦਾ ਬੀਤੇ ਦਿਨ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ 'ਚ ਸੰਖੇਪ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ।

ਰਾਣਾ ਕੇ. ਪੀ. ਸਿੰਘ ਨੇ ਆਪਣੇ ਸੋਗ ਸੁਨੇਹੇ 'ਚ ਸਾਬਕਾ ਮੰਤਰੀ ਗੋਸਾਈਂ ਦੇ ਪਰਿਵਾਰ ਨਾਲ ਹਮਦਰਦੀ ਨਾਲ ਪ੍ਰਗਟਾਵਾ ਕੀਤਾ ਅਤੇ ਉਨ੍ਹਾਂ ਵੱਲੋਂ ਸਿਆਸੀ ਅਤੇ ਸਮਾਜਿਕ ਖੇਤਰ 'ਚ ਪਾਏ ਸਾਰਥਕ ਯੋਗਦਾਨ ਲਈ ਯਾਦ ਕੀਤਾ। ਉਨ੍ਹਾਂ ਸਾਬਕਾ ਮੰਤਰੀ ਗੋਸਾਈਂ ਦੇ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਪਰਿਵਾਰ ਨੂੰ ਇਸ ਦੁੱਖ ਦੀ ਘੜੀ 'ਚ ਭਾਣਾ ਮੰਨਣ ਦਾ ਬਲ ਬਖਸ਼ੇ ਅਤੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ 'ਚ ਥਾਂ ਦੇਵੇ।
 


Babita

Content Editor

Related News