ਸਪੀਕਰ ਸੰਧਵਾਂ ਵੱਲੋਂ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ

Tuesday, Sep 20, 2022 - 04:59 PM (IST)

ਸਪੀਕਰ ਸੰਧਵਾਂ ਵੱਲੋਂ ਚੰਗੇ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਭਾਈ ਘਨੱਈਆ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ

ਚੰਡੀਗੜ੍ਹ - ਮਨੁੱਖਤਾ ਦੀ ਸੇਵਾ ਦੇ ਪੁੰਜ ਭਾਈ ਘਨੱਈਆ ਜੀ ਨੂੰ ਸਮਰਪਤ ‘ਮਾਨਵ ਸੇਵਾ ਦਿਵਸ’ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੂਬੇ ਭਰ ਦੇ ਲੋਕਾਂ ਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਭਾਈ ਘਨੱਈਆ ਨੂੰ ਸ਼ਰਧਾ ਭੇਟ ਕਰਦੇ ਹੋਏ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਨੂੰ ਬਿਨਾ ਕਿਸੇ ਭੇਦਭਾਵ ਦੇ ਸਮਾਜ ਦੀ ਸੇਵਾ ਕਰਨ ਦਾ ਮਾਰਗ ਦਿਖਾਇਆ ਹੈ। ਭਾਈ ਘਨੱਈਆ ਕੈਂਸਰ ਰੋਕੋ ਸੋਸਾਇਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰਨ ਦਾ ਉਨ੍ਹਾਂ ਨੂੰ ਵੀ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਕਰਕੇ ਉਹ ਆਪਣੇ ਆਪ ਨੂੰ ਵਡਭਾਗੀ ਸਮਝਦੇ ਹਨ।

ਪੜ੍ਹੋ ਇਹ ਵੀ ਖ਼ਬਰ : ਵੱਡੀ ਵਾਰਦਾਤ : ਨਸ਼ੇੜੀ ਪੁੱਤ ਦਾ ਕਾਰਾ, ਸਿਰ ’ਚ ਬਾਲਾ ਮਾਰ ਕੀਤਾ ਪਿਓ ਦਾ ਕਤਲ

ਉਨ੍ਹਾਂ ਨੇ ਕਿਹਾ ਕਿ ਭਾਈ ਘਨੱਈਆ ਜੀ ਦੇ ਪਿਤਾ ਇੱਕ ਅਮੀਰ ਵਪਾਰੀ ਸਨ ਪਰ ਉਹ ਖੁਦ ਇੱਕ ਧਾਰਮਿਕ ਸਖਸ਼ੀਅਤ ਸਨ। ਉਨ੍ਹਾਂ ਨੇ ਅਧਿਆਤਮਵਾਦੀ ਅਤੇ ਮਾਨਵਤਾਵਾਦੀ ਨਜ਼ਰੀਆ ਅਪਣਾਇਆ ਅਤੇ ਸਮੁੱਚਾ ਜੀਵਨ ਇਸ ਮਾਰਗ ’ਤੇ ਚੱਲਦੇ ਰਹੇ। ਭਾਈ ਘਨੱਈਆ ਜੀ ਨੇ 1704 ਵਿੱਚ ਆਨੰਦਪੁਰ ਸਾਹਿਬ ਦੀ ਲੜਾਈ ਵਿੱਚ ਜ਼ਖ਼ਮੀ ਹੋਏ ਸਿਪਾਹੀਆਂ ਦੀ ਪਿਆਸ ਬੁਝਾਉਣ ਦਾ ਕੰਮ ਸੰਭਾਲਿਆ ਅਤੇ ਉਨ੍ਹਾਂ ਨੇ ਇਹ ਸੇਵਾ ਬਿਨਾ ਕਿਸੇ ਭੇਦਭਾਵ ਦੇ ਨਿਭਾਈ। ਉਨ੍ਹਾਂ ਨੇ ਗੁਰੂ ਦੇ ਸਿੱਖ ਸਿਪਾਹੀਆਂ ਅਤੇ ਮੁਗਲ ਫੌਜਾਂ ਦੇ ਸਿਪਾਹੀਆਂ ਨੂੰ ਬਿਨਾਂ ਕਿਸੇ ਵਿਤਕਰੇ ਨਾਲ ਪਾਣੀ ਪਿਲਾਇਆ ਅਤੇ ਅਤੇ ਉਹ ਸੇਵਾ ਦੇ ਪੰਜ ਹੋ ਨਿਬੜੇ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

ਸੰਧਵਾਂ ਨੇ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਲਈ ਸਾਨੂੰ ਭਾਈ ਘਨੱਈਆ ਜੀ ਦੀਆਂ ਸਿੱਖਿਆਵਾਂ ਅਪਨਾਉਣੀਆਂ ਚਾਹੀਦਾ ਹੈ। ਉਨ੍ਹਾਂ ਨੇ ਅਵਾਮ ਨੂੰ ਆਪਸੀ ਪ੍ਰੇਮ ਪਿਆਰ, ਮਿਲਵਰਤਨ ਅਤੇ ਭਾਈਚਾਰੇ ਨਾਲ ਰਹਿਣ ਦੀ ਅਪੀਲ ਕੀਤੀ ਹੈ ਅਤੇ ਲੋਕਾਂ ਨੂੰ ਬਿਨਾ ਕਿਸੇ ਵਿਤਕਰੇ ਦੇ ਸਮਾਜ ਵਿੱਚ ਆਪਣੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਹੈ।


author

rajwinder kaur

Content Editor

Related News