ਸਪੀਕਰ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

Friday, Jul 26, 2024 - 08:24 PM (IST)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਾਬਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਵਰਗ ਸਿਧਾਰ ਗਏ 90 ਸਾਲਾ ਸ. ਕਾਬਲ ਸਿੰਘ, ਪਿਤਾ ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ ਰੂਪਨਗਰ), ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। 

ਜ਼ਿਕਰਯੋਗ ਹੈ ਕਿ ਅਚਾਨਕ ਤਬੀਅਤ ਖਰਾਬ ਹੋਣ ਮਗਰੋਂ ਸ. ਕਾਬਲ ਸਿੰਘ ਨੂੰ ਰੂਪਨਗਰ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


DILSHER

Content Editor

Related News