ਸਪੀਕਰ ਸੰਧਵਾਂ ਤੇ ਲਾਲਜੀਤ ਭੁੱਲਰ ਨੇ ਕੀਤੀ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹਣ ਦੀ ਅਪੀਲ (ਵੀਡੀਓ)
Wednesday, Mar 19, 2025 - 09:41 PM (IST)

ਚੰਡੀਗੜ੍ਹ : ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੇ ਗੱਲਬਾਤ ਤੋਂ ਬਾਅਦ ਵਿਧਾਨ ਸਭਾ ਸਪੀਕਰ ਤੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਸ਼ੰਭੂ ਤੇ ਖਨੌਰੀ ਬਾਰਡਰ ਖੋਲ੍ਹੇ ਜਾਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਹਮਾਇਤੀ ਹੈ। ਪੰਜਾਬ ਦੇ ਲੋਕਾਂ ਤੇ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਲੋਕਾਂ ਦਾ ਸਾਥ ਦਿੱਤਾ ਹੈ। ਹਾਈਵੇਅ ਬੰਦ ਕਰਨ ਨਾਲ ਪੰਜਾਬ ਦਾ ਲਗਾਤਾਰ ਨੁਕਸਾਨ ਹੋ ਰਿਹਾ ਹੈ। ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ ਸਨ। ਨੌਜਵਾਨ ਨਸ਼ਿਆਂ ਵੱਲ ਜਾ ਰਹੇ ਸਨ। ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬਹੁਤ ਜ਼ਰੂਰੀ ਹੈ। ਇਸ ਲਈ ਰਸਤੇ ਖੋਲ੍ਹਣੇ ਬਹੁਤ ਜ਼ਰੂਰੀ ਹੈ। ਪੰਜਾਬ ਸਰਕਾਰ ਹਮੇਸ਼ਾ ਹੀ ਕਿਸਾਨਾਂ ਦੇ ਨਾਲ ਹੈ। ਅਸੀਂ ਬੇਨਤੀ ਕਰਦੇ ਹਾਂ ਕਿ ਸਾਰੀਆਂ ਮੰਗਾਂ ਕੇਂਦਰ ਨਾਲ ਹੈ ਪੰਜਾਬ ਨਾਲ ਨਹੀਂ। ਅਸੀਂ ਇਸ ਵੇਲੇ ਪੰਜਾਬ ਦਾ ਨੁਕਸਾਨ ਕਰ ਰਹੇ ਹਾਂ।
ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦਾ ਸਾਥ ਦਿੱਤਾ। ਲਗਾਤਾਰ ਹਾਈਵੇਅ ਬੰਦ ਰਹਿਣ ਨਾਲ ਨੌਜਵਾਨਾਂ ਦਾ ਨੁਕਸਾਨ ਹੋ ਰਿਹਾ। ਸਰਕਾਰ ਨੇ ਨਸ਼ਿਆਂ ਦੇ ਖਿਲਾਫ ਜੰਗ ਛੇੜੀ ਹੋਈ ਹੈ। ਇਸ ਦੇ ਲਈ ਸਾਨੂੰ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਪਵੇਗਾ। ਰਸਤੇ ਖੁੱਲਣ ਨਾਲ ਹੀ ਰੁਜ਼ਗਾਰ ਦੇ ਮੌਕੇ ਖੁੱਲ ਸਕਦੇ ਹਨ। ਅਸੀਂ ਬੇਨਤੀ ਕਰਦੇ ਹਾਂ ਕਿ ਜੇਕਰ ਕੇਂਦਰ ਨਾਲ ਸਾਡੇ ਮਸਲੇ ਹਨ ਤਾਂ ਅਸੀਂ ਦਿੱਲੀ ਜਾ ਕੇ ਧਰਨੇ ਲਾਈਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8