ਸਪੀਕਰ ਸੰਧਵਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

Sunday, Jun 05, 2022 - 11:39 PM (IST)

ਸਪੀਕਰ ਸੰਧਵਾਂ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ। ਉਹ ਅੱਜ ਪਿੰਡ ਮੂਸਾ ਪੁੱਜੇ, ਜਿੱਥੇ ਉਨ੍ਹਾਂ ਸਿੱਧੂ ਪਰਿਵਾਰ ਅਤੇ ਮਰਹੂਮ ਗਾਇਕ ਦੇ ਪ੍ਰਸ਼ੰਸਕਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਨੇ ਛੋਟੀ ਉਮਰੇ ਵੱਡਾ ਨਾਂ ਕਮਾ ਕੇ ਆਪਣੇ ਪਿੰਡ ਤੇ ਮਾਪਿਆਂ ਦਾ ਨਾਂ ਦੇਸ਼, ਦੁਨੀਆ 'ਚ ਫੈਲਾਇਆ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਜੋਬਨ ਰੁੱਤੇ ਇਸ ਤਰ੍ਹਾਂ ਤੁਰ ਜਾਣ ਨਾਲ ਦੇਸ਼, ਦੁਨੀਆ 'ਚ ਵੱਸਦੇ ਸਮੂਹ ਪੰਜਾਬੀਆਂ 'ਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ : ਕੀ ਕੈਪਟਨ ਨੇ ਅਮਿਤ ਸ਼ਾਹ ਨੂੰ ਸੌਂਪ ਦਿੱਤੀਆਂ ਹਨ ਸਾਬਕਾ ਕਾਂਗਰਸੀ ਮੰਤਰੀਆਂ ਦੇ ਭ੍ਰਿਸ਼ਟਾਚਾਰ ਦੀਆਂ ਫਾਈਲਾਂ?

ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਕਿਸੇ ਗੱਭਰੂ ਦੀ ਮੌਤ 'ਤੇ ਸਿਆਸੀ ਰੋਟੀਆਂ ਸੇਕਣ ਦਾ ਨਹੀਂ ਹੈ, ਸਗੋਂ ਸਿਰ ਜੋੜ ਕੇ ਬੈਠਣ ਅਤੇ ਵਿਚਾਰ ਕਰਨ ਦਾ ਹੈ ਕਿ ਪੰਜਾਬ ਦੀ ਜਵਾਨੀ ਨੂੰ ਸਹੀ ਦਿਸ਼ਾ ਵੱਲ ਕਿਸ ਤਰ੍ਹਾਂ ਤੋਰਿਆ ਜਾਵੇ ਤਾਂ ਜੋ ਭਵਿੱਖ 'ਚ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਹੋ ਸਕੇ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News