ਸਪੀਕਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ

06/29/2022 7:36:13 PM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 183ਵੀਂ ਬਰਸੀ 'ਤੇ ਇਸ ਮਹਾਨ ਆਗੂ ਨੂੰ ਪੰਜਾਬ ਵਿਧਾਨ ਸਭਾ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਵਿਧਾਨ ਸਭਾ 'ਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ 'ਤੇ ਫੁੱਲ ਅਰਪਿਤ ਕੀਤੇ। ਸੰਧਵਾਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਮਹਾਨ ਸਿੱਖ ਸ਼ਾਸਕ ਸਨ, ਜਿਨ੍ਹਾਂ ਨੇ ਵੱਖ-ਵੱਖ ਮਿਸਲਾਂ ਨੂੰ ਇਕੱਠਾ ਕਰਕੇ ਵਿਸ਼ਾਲ ਅਤੇ ਖੁਸ਼ਹਾਲ ਸਿੱਖ ਰਾਜ ਦੀ ਸਥਾਪਨਾ ਕੀਤੀ।

ਇਹ ਵੀ ਪੜ੍ਹੋ : ਇੰਗਲੈਂਡ: ਬੈਰਿਸਟਰਾਂ ਨੇ ਤਨਖਾਹ ਵਾਧੇ ਲਈ ਕੀਤੀ ਜ਼ਿੰਦਾਬਾਦ-ਮੁਰਦਾਬਾਦ

ਉਨ੍ਹਾਂ ਕਿਹਾ ਕਿ ਸ਼ੇਰ-ਏ-ਪੰਜਾਬ ਨੇ ਆਪਣੇ ਰਾਜ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਅਧੀਨ ਇਕ ਅਜਿਹਾ ਨਿਵੇਕਲਾ ਰਾਜ ਸਥਾਪਿਤ ਕੀਤਾ, ਜਿੱਥੇ ਹਿੰਦੂ, ਸਿੱਖ, ਮੁਸਲਮਾਨ ਸਭ ਪਿਆਰ ਨਾਲ ਮਿਲ ਕੇ ਰਹਿੰਦੇ ਸਨ। ਉਸ ਦੌਰ 'ਚ ਸਾਰੇ ਧਰਮਾਂ ਦੇ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਇਕ ਮਿਸਾਲ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੀ ਇਸੇ ਖ਼ਾਸੀਅਤ ਕਾਰਨ ਸਿੱਖ ਰਾਜ ਦੀ ਸਿਫ਼ਤ ਅੱਜ ਵੀ ਹਰ ਪਾਸੇ ਹੁੰਦੀ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ ਇਸ਼ਤਿਹਾਰਾਂ 'ਤੇ ਖਰਚ ਕੀਤੇ ਪੈਸਿਆਂ ਨੂੰ ਲੈ ਕੇ ਦਿੱਤਾ ਅਹਿਮ ਬਿਆਨ

Mukesh

This news is Content Editor Mukesh