ਮਰਹੂਮ ਪੁੱਤ ਮੂਸੇਵਾਲਾ ਦੇ ਅਧੂਰੇ ਸੁਫ਼ਨੇ ਪੂਰੇ ਕਰੇਗੀ ਮਾਂ, ਪਹਿਲੀ ਵਾਰ ਕੈਮਰੇ ਸਾਹਮਣੇ ਆ ਦਿੱਤੀ ਜਾਣਕਾਰੀ

Thursday, Jul 14, 2022 - 02:49 PM (IST)

ਮਰਹੂਮ ਪੁੱਤ ਮੂਸੇਵਾਲਾ ਦੇ ਅਧੂਰੇ ਸੁਫ਼ਨੇ ਪੂਰੇ ਕਰੇਗੀ ਮਾਂ, ਪਹਿਲੀ ਵਾਰ ਕੈਮਰੇ ਸਾਹਮਣੇ ਆ ਦਿੱਤੀ ਜਾਣਕਾਰੀ

ਮਾਨਸਾ:  ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਹਿਲੀ ਵਾਰ ਉਨ੍ਹਾਂ ਦੀ ਮਾਤਾ ਕੈਮਰੇ ਦੇ ਸਾਹਮਣੇ ਆ ਕੇ ਬੋਲੀ ਹੈ ਉਨ੍ਹਾਂ ਕਿਹਾ ਕਿ ਸਿੱਧੂ ਦੀ ਸੋਚ ਸੀ ਕਿ ਪਿੰਡ ਵਿਕਾਸ ਪੱਖੋਂ ਮੋਹਰੀ ਹੋਵੇ, ਜਿਸ ਤਰ੍ਹਾਂ ਸਿੱਧੂ ਮੂਸੇ ਵਾਲਾ ਨੇ ਦੁਨੀਆ ’ਚ ਮੂਸੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਉਸ ਤਰ੍ਹਾਂ ਪਿੰਡ ਵੀ ਸੋਹਣਾ ਹੋਵੇ ਅਤੇ ਅਸੀਂ ਉਸ ਦੇ ਸੁਪਨੇ ਨੂੰ ਪੂਰਾ ਕਰਾਂਗੇ।

ਇਹ ਵੀ ਪੜ੍ਹੋ : ਚੱਲਦੇ ਮੈਚ ’ਚ ਮੂਸੇ ਵਾਲਾ ਦੇ ਗੀਤਾਂ ’ਤੇ ਝੂਮਿਆ ਵਿਰਾਟ ਕੋਹਲੀ, ਮਾਰੀ ਪੱਟ ’ਤੇ ਥਾਪੀ (ਵੀਡੀਓ)

ਮੂਸਾ ਪਿੰਡ ’ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਣ ਦੇ ਲਈ ਸਿੱਧੂ ਮੂਸੇਵਾਲਾ ਦੀ ਮਾਤਾ ਸਰਪੰਚ ਚਰਨ ਕੌਰ ਵੱਲੋਂ ਅੱਜ ਪਿੰਡ ’ਚ ਇੱਟ ਰੱਖ ਕੇ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਿੰਡ ’ਚ ਵਿਕਾਸ ਕਾਰਜ ਜਾਰੀ ਰਹਿਣਗੇ ਅਤੇ ਸਿੱਧੂ ਮੂਸੇਵਾਲੇ ਦਾ ਵੀ ਸੁਫ਼ਨਾ ਸੀ ਕਿ ਮੂਸਾ ਪਿੰਡ ਸੋਹਣਾ ਹੋਵੇ। ਉਨ੍ਹਾਂ ਕਿਹਾ ਕਿ ਸਿੱਧੂ ਦਾ ਹਰ ਸੁਫ਼ਨਾ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਮੂਸੇ ਵਾਲਾ ਦੇ ਪਰਿਵਾਰ ਨੂੰ ਮਿਲੇ ਇਨਸਾਫ, ਜਾਂਚ ਤੇਜ਼ ਕਰਨ ਲਈ ਪੰਜਾਬੀ ਫ਼ਿਲਮ ਇੰਡਸਟਰੀ ਨੇ ਲਿਖੀ ਸਰਕਾਰ ਨੂੰ ਚਿੱਠੀ

ਮਾਤਾ ਚਰਨ ਕੌਰ ਨੇ ਦੱਸਿਆ ਕਿ ਸਿੱਧੂ ਮੂਸੇਵਾਲੇ ਦੀ ਸੋਚ ਸੀ ਕਿ ਇਲਾਕੇ ’ਚ ਕੈਂਸਰ ਹਸਪਤਾਲ ਹੋਵੇ । ਜਿਸ ਦੇ ਮੱਦੇਨਜ਼ਰ ਪਹਿਲਾਂ ਵੀ ਕੈਂਸਰ ਦੇ ਮਰੀਜ਼ਾਂ ਨੂੰ ਰਾਹਤ ਦੇਣ ਦੇ ਲਈ ਕੈਂਸਰ ਚੈੱਕਅਪ ਕੈਂਪ ਲਗਵਾਏ ਜਾਂਦੇ ਰਹੇ ਹਨ। ਸਿੱਧੂ ਮੂਸੇਵਾਲਾ ਕਤਲਕਾਂਡ ’ਚ ਪੰਜਾਬ ਸਰਕਾਰ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਮੂਸੇਵਾਲਾ ਦੀ ਮਾਂ ਨੂੰ ਆਸ ਹੈ ਕਿ ਉਨ੍ਹਾਂ ਦੇ ਪਰਿਵਾਰ ਇਨਸਾਫ਼ ਜ਼ਰੂਰ ਮਿਲ ਜਾਵੇਗਾ।


author

Anuradha

Content Editor

Related News