ਸਿੱਧੂ ਮੂਸੇਵਾਲਾ ਦੀ ਮੌਤ ’ਤੇ ਬੋਲੇ CM ਮਾਨ, ਕਿਹਾ-ਦੋਸ਼ੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ

05/29/2022 8:43:43 PM

ਚੰਡੀਗੜ੍ਹ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਬੇਹੱਦ ਭਿਆਨਕ ਕਤਲ ਤੋਂ ਡੂੰਘੇ ਦੁੱਖ ਅਤੇ ਸਦਮੇ ’ਚ ਹਾਂ। ਉਨ੍ਹਾਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੇਰੀ ਦਿਲੋਂ ਹਮਦਰਦੀ ਅਤੇ ਪ੍ਰਾਰਥਨਾਵਾਂ ਪਰਿਵਾਰ ਅਤੇ ਦੁਨੀਆ ਭਰ ’ਚ ਵਸਦੇ ਉਸ ਦੇ ਪ੍ਰਸ਼ੰਸਕਾਂ ਦੇ ਨਾਲ ਹਨ। ਸਾਰਿਆਂ ਨੂੰ ਸ਼ਾਂਤ ਰਹਿਣ ਦੀ ਅਪੀਲ ਕਰਦਾ ਹਾਂ।

ਇਹ ਵੀ ਪੜ੍ਹੋ : ਗੀਤ ‘ਲਾਸਟ ਰਾਈਡ’ ਦੇ ਬੋਲ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ’ਚ ਹੋਏ ਸੱਚ ਸਾਬਿਤ

PunjabKesari

ਜ਼ਿਕਰਯੋਗ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰ ਕੇ ਵਾਲਾ ਨੇੜੇ ਹੋਇਆ ਹੈ। ਗੋਲ਼ੀਆਂ ਲੱਗਣ ਕਾਰਨ ਸਿੱਧੂ ਮੂਸੇਵਾਲ ਗੰਭੀਰ ਜ਼ਖਮੀ ਹੋ ਗਏ ਸਨ, ਜਿਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।


Manoj

Content Editor

Related News