ਮੁੱਲਾਂਪੁਰ ਕ੍ਰਿਕਟ ਸਟੇਡੀਅਮ 'ਚ ਮੈਚ ਦੇਖਣ ਵਾਲੇ ਲੋਕਾਂ ਨੂੰ ਖ਼ਾਸ ਅਪੀਲ, ਪੜ੍ਹੋ ਪੂਰੀ ਖ਼ਬਰ

04/21/2024 1:36:48 PM

ਮੋਹਾਲੀ (ਨਿਆਮੀਆਂ) : ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਨੇ ਮੈਚ ਦੇਖਣ ਵਾਲੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਵਿਖੇ ਸਮੇਂ ਸਿਰ ਦਾਖ਼ਲ ਹੋਣ ਲਈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ ਭੜੱਕੇ ਵਾਲੀ ਸਥਿਤੀ ਤੋਂ ਬਚਣ ਲਈ ਤੈਅ ਵਕਤ ਤੋਂ ਪਹਿਲਾਂ ਪਹੁੰਚਣ। ਡੀ. ਸੀ. ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਮੈਚਾਂ ਵਿਚ ਇਹ ਦੇਖਿਆ ਗਿਆ ਹੈ ਕਿ ਦਰਸ਼ਕਾਂ ਨੂੰ ਸਲਾਹ ਦੇਣ ਦੇ ਬਾਵਜੂਦ, ਆਖ਼ਰੀ ਸਮੇਂ ਦੀ ਆਮਦ ਸਭ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ।

ਇਹ ਵੀ ਪੜ੍ਹੋ : 2 ਸਾਲ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਦਰਦ ਭਰੀ ਕਹਾਣੀ ਸੁਣ ਤੁਸੀਂ ਵੀ ਭਾਵੁਕ ਹੋ ਜਾਵੋਗੇ

ਉਨ੍ਹਾਂ ਕਿਹਾ ਕਿਉਂਕਿ ਮੈਚ ਸ਼ੁਰੂ ਹੋਣ ਤੋਂ ਤਿੰਨ ਘੰਟੇ ਪਹਿਲਾਂ ਐਂਟਰੀ ਗੇਟ ਖੋਲ੍ਹ ਦਿੱਤੇ ਜਾਂਦੇ ਹਨ, ਇਸ ਲਈ ਸਾਨੂੰ ਤੈਅ ਸਮੇਂ ਤੋਂ ਪਹਿਲਾਂ ਉੱਥੇ ਪਹੁੰਚਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਨਜ਼ਦੀਕ ਦੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਉਹ ਮੈਚ ਵਾਲੇ ਦਿਨ ਸ਼ਾਮ 4 ਵਜੇ ਤੋਂ ਬਾਅਦ ਪੀ. ਆਰ.-4 ਰੋਡ ਦੀ ਵਰਤੋਂ ਨਾ ਕਰਨ, ਇਸ ਦੀ ਬਜਾਏ ਕਿਸੇ ਵੀ ਟ੍ਰੈਫਿਕ ਜਾਮ ਤੋਂ ਬਚਣ ਲਈ ਮੁੱਲਾਂਪੁਰ ਬੈਰੀਅਰ ਰੋਡ ਉਨ੍ਹਾਂ ਲਈ ਸਭ ਤੋਂ ਵਧੀਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਅੱਜ ਹੋ ਸਕਦੈ ਪੰਜਾਬ 'ਚ ਕਾਂਗਰਸ ਦੇ ਹੋਰ ਉਮੀਦਵਾਰਾਂ ਦਾ ਐਲਾਨ, ਚੱਲ ਰਹੀ ਮੀਟਿੰਗ

ਉਨ੍ਹਾਂ ਕਿਹਾ ਕਿ ਭਾਵੇਂ ਐੱਸ. ਐੱਸ. ਪੀ. ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਸ ਇਸ ਹਫ਼ੜਾ-ਦਫ਼ੜੀ ਨੂੰ ਘੱਟ ਕਰਨ ਲਈ ਪੂਰੀ ਵਾਹ ਲਾ ਰਹੀ ਹੈ, ਪਰ ਸਟੇਡੀਅਮ ਨੂੰ ਜਾਣ ਵਾਲੀ ਮੁੱਖ ਸੜਕ ਇਕੋ ਹੋਣ ਕਾਰਨ ਅਤੇ ਦਰਸ਼ਕਾਂ ਦੀ ਆਮਦ ਵੱਡੀ ਗਿਣਤੀ ’ਚ ਹੋਣ ਕਾਰਨ ਸਾਰੇ ਪ੍ਰਬੰਧ ਨਾਕਾਫ਼ੀ ਪੈ ਜਾਂਦੇ ਹਨ। ਉਨ੍ਹਾਂ ਦਰਸ਼ਕਾਂ ਨੂੰ ਸਲਾਹ ਦਿੱਤੀ ਕਿ ਸਟੇਡੀਅਮ ਪ੍ਰਬੰਧਕਾਂ ਵਲੋਂ ਆਰਜ਼ੀ ਤੌਰ ’ਤੇ ਪ੍ਰਬੰਧ ਕੀਤੇ ਗਏ ਪਾਰਕਿੰਗ ਸਥਾਨਾਂ ਵਿਚ ਆਪਣੇ ਵਾਹਨ ਪਾਰਕ ਕਰ ਕੇ ਸਮੇਂ ਸਿਰ ਸਟੇਡੀਅਮ ਵਿਚ ਦਾਖ਼ਲ ਹੋਣ। ਉਨ੍ਹਾਂ ਕਿਹਾ ਕਿ ਇੱਥੇ ਭਵਿੱਖ ਵਿਚ ਖੇਡੇ ਜਾਣ ਵਾਲੇ ਕ੍ਰਿਕਟ ਮੈਚਾਂ ਦੇ ਸ਼ਡਿਊਲ ਤੋਂ ਪਹਿਲਾਂ ਨੇੜੇ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪ੍ਰਬੰਧਨ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


Babita

Content Editor

Related News