ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

Friday, Mar 20, 2026 - 05:36 PM (IST)

ਸੀ. ਬੀ. ਐੱਸ. ਈ. ਦਾ ਵੱਡਾ ਫੈਸਲਾ, ਇਨ੍ਹਾਂ ਵਿਦਿਆਰਥੀਆਂ ਲਈ ਸਪੈਸ਼ਲ ਅਸੈੱਸਮੈਂਟ ਸਕੀਮ ਜਾਰੀ

ਲੁਧਿਆਣਾ (ਵਿੱਕੀ) : ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ ਨੇ ਸੰਯੁਕਤ ਅਰਬ ਅਮੀਰਾਤ, ਸਾਊਦੀ ਅਰਬ, ਕਤਰ ਤੇ ਕੁਵੈਤ ਵਰਗੇ ਮਿਡਲ ਈਸਟ ਦੇਸ਼ਾਂ ਵਿਚ ਸਥਿਤ ਆਪਣੇ ਮਾਨਤਾ ਪ੍ਰਾਪਤ ਸਕੂਲਾਂ ਲਈ ਇਕ ਸਪੈਸ਼ਲ ਅਸੈੱਸਮੈਂਟ ਸਕੀਮ ਦੀ ਘੋਸ਼ਣਾ ਕੀਤੀ ਹੈ। ਇਹ ਕਦਮ ਉਨ੍ਹਾਂ ਖੇਤਰਾਂ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ, ਜਿੱਥੇ ਜੰਗ ਵਰਗੇ ਹਾਲਾਤ, ਤਣਾਅਪੂਰਨ ਮਾਹੌਲ ਤੇ ਸਥਾਨਕ ਛੁੱਟੀਆਂ ਕਾਰਨ ਕੁਝ ਵਿਸ਼ਿਆਂ ਦੀਆਂ ਬੋਰਡ ਪ੍ਰੀਖਿਆਵਾਂ ਪ੍ਰਭਾਵਿਤ ਹੋਈਆਂ ਸਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ 10ਵੀਂ ਦਾ ਨਤੀਜਾ ਤਿਆਰ ਕਰਨ ਦਾ ਆਧਾਰ ਇਸ ਗੱਲ ’ਤੇ ਨਿਰਭਰ ਕਰੇਗਾ ਕਿ ਵਿਦਿਆਰਥੀ ਨੇ ਕੁੱਲ ਕਿੰਨੀਆਂ ਪ੍ਰੀਖਿਆਵਾਂ ਵਿਚ ਹਿੱਸਾ ਲਿਆ ਹੈ। ਇਹ ਸਕੀਮ ਪੂਰੀ ਤਰ੍ਹਾਂ ਨਿਰਪੱਖਤਾ ਯਕੀਨੀ ਬਣਾਉਣ ਲਈ ਬਣਾਈ ਗਈ ਹੈ ਤਾਂ ਜੋ ਕਿਸੇ ਵੀ ਵਿਦਿਆਰਥੀ ਦਾ ਵਿੱਦਿਅਕ ਸਾਲ ਖਰਾਬ ਨਾ ਹੋਵੇ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ

ਇਸ ਤਰ੍ਹਾਂ ਤਿਆਰ ਹੋਵੇਗਾ 10ਵੀਂ ਦਾ ਨਤੀਜਾ

ਸੀ.ਬੀ.ਐੱਸ.ਈ. ਵੱਲੋਂ ਜਾਰੀ ਅਧਿਕਾਰਤ ਨੋਟਿਸ ਅਨੁਸਾਰ ਮੁਲਾਂਕਣ ਨੂੰ ਤਿੰਨ ਮੁੱਖ ਸ਼੍ਰੇਣੀਆਂ ਵਿਚ ਵੰਡਿਆ ਗਿਆ ਹੈ, ਜੇਕਰ ਕਿਸੇ ਵਿਦਿਆਰਥੀ ਨੇ ਤਿੰਨ ਤੋਂ ਵੱਧ ਵਿਸ਼ਿਆਂ ਦੀ ਬੋਰਡ ਪ੍ਰੀਖਿਆ ਦਿੱਤੀ ਹੈ ਤਾਂ ਉਸ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਵਾਲੇ ਤਿੰਨ ਵਿਸ਼ਿਆਂ ਦੇ ਅੰਕਾਂ ਦੀ ਔਸਤ ਕੱਢੀ ਜਾਵੇਗੀ। ਇਹੀ ਔਸਤ ਅੰਕ ਉਨ੍ਹਾਂ ਵਿਸ਼ਿਆਂ ਲਈ ਦਿੱਤੇ ਜਾਣਗੇ ਜਿਨ੍ਹਾਂ ਦੀ ਪ੍ਰੀਖਿਆ ਜੰਗ ਜਾਂ ਹੋਰ ਕਾਰਨਾਂ ਕਰਕੇ ਨਹੀਂ ਹੋ ਸਕੀ ਸੀ। ਜਿਨ੍ਹਾਂ ਵਿਦਿਆਰਥੀਆਂ ਨੇ ਸਿਰਫ 3 ਵਿਸ਼ਿਆਂ ਦੀ ਪ੍ਰੀਖਿਆ ਦਿੱਤੀ ਹੈ, ਉਨ੍ਹਾਂ ਦੇ ਬੈਸਟ ਦੋ ਵਿਸ਼ਿਆਂ ਦੇ ਅੰਕਾਂ ਦੀ ਔਸਤ ਬਾਕੀ ਰਹਿੰਦੇ ਵਿਸ਼ਿਆਂ ਲਈ ਦਿੱਤੀ ਜਾਵੇਗੀ। ਜਿਹੜੇ ਵਿਦਿਆਰਥੀ ਸਿਰਫ ਇਕ ਜਾਂ ਦੋ ਵਿਸ਼ਿਆਂ ਦੀ ਪ੍ਰੀਖਿਆ ਦੇ ਸਕੇ ਹਨ, ਉਨ੍ਹਾਂ ਦੇ ਮਾਮਲੇ ਵਿਚ ਇੰਟਰਨਲ ਅਸੈਸਮੈਂਟ, ਪ੍ਰੋਜੈਕਟ ਵਰਕ ਅਤੇ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕਾਂ ਨੂੰ ਹੀ ਆਧਾਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ ਮੁਸੀਬਤ

ਮਿਲੇਗਾ ਇੰਪਰੂਵਮੈਂਟ ਐਗਜ਼ਾਮ ਦੇਣ ਦਾ ਵਿਕਲਪ

ਦੱਸ ਦੇਈਏ ਕਿ ਮਿਡਲ ਈਸਟ ਦੇ ਸੀ.ਬੀ.ਐੱਸ.ਈ. ਸਕੂਲ ਭਾਰਤ ਤੋਂ ਬਾਹਰ ਸਭ ਤੋਂ ਵੱਡੇ ਨੈੱਟਵਰਕਾਂ ਵਿੱਚੋਂ ਇੱਕ ਹਨ। ਇੱਥੇ ਅਕਸਰ ਜੰਗ ਦੇ ਹਾਲਾਤ, ਰਮਜ਼ਾਨ ਦੀਆਂ ਛੁੱਟੀਆਂ ਜਾਂ ਸਥਾਨਕ ਪ੍ਰਸ਼ਾਸਨਿਕ ਕਾਰਨਾਂ ਕਰਕੇ ਪ੍ਰੀਖਿਆ ਕੇਂਦਰਾਂ ਦੇ ਸਮੇਂ ਵਿੱਚ ਬਦਲਾਅ ਕਰਨਾ ਪਿਆ ਹੈ। ਬੋਰਡ ਨੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਦਿਆਰਥੀਆਂ ਦੇ ਇੰਟਰਨਲ ਮਾਰਕਸ ਸਮੇਂ ਸਿਰ ਪੋਰਟਲ ''ਤੇ ਅਪਲੋਡ ਕਰਨ। ਬੋਰਡ ਨੇ ਇਹ ਵੀ ਸਾਫ਼ ਕੀਤਾ ਹੈ ਕਿ ਜੇਕਰ ਕੋਈ ਵਿਦਿਆਰਥੀ ਆਪਣੇ ਔਸਤ ਅੰਕਾਂ ਤੋਂ ਸੰਤੁਸ਼ਟ ਨਹੀਂ ਹੁੰਦਾ ਤਾਂ ਉਸ ਨੂੰ ਭਵਿੱਖ ਵਿੱਚ ਸਥਿਤੀ ਆਮ ਹੋਣ ’ਤੇ ‘ਇੰਪਰੂਵਮੈਂਟ ਪ੍ਰੀਖਿਆ’ ਦੇਣ ਦਾ ਵਿਕਲਪ ਦਿੱਤਾ ਜਾਵੇਗਾ। ਹਾਲਾਂਕਿ ਇਹ ਵਿਕਲਪ ਪੂਰੀ ਤਰ੍ਹਾਂ ਸਵੈ-ਇੱਛਤ ਹੋਵੇਗਾ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਅਪਡੇਟਸ ਲਈ ਕੇਵਲ ਅਧਿਕਾਰਤ ਵੈੱਬਸਾਈਟ cbse.gov.in ’ਤੇ ਹੀ ਭਰੋਸਾ ਕਰਨ।

ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News