ਸਾਬਕਾ CM ਚਰਨਜੀਤ ਚੰਨੀ ਲਈ ਕਾਂਗਰਸੀ ਆਗੂ ਲੈ ਕੇ ਆਏ ਖ਼ਾਸ ਕੇਕ, ਲਿਖਿਆ- ''''ਸਾਡਾ ਚੰਨੀ ਜਲੰਧਰ''''

04/02/2024 8:30:35 PM

ਮੋਰਿੰਡਾ (ਅਰਨੌਲੀ) : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਪਣੀ ਮੋਰਿੰਡਾ ਸਥਿਤ ਰਿਹਾਇਸ਼ ਵਿਖੇ ਆਪਣੇ ਜਨਮ ਦਿਨ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਕੀਰਤਨ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। 

ਇਸ ਮੌਕੇ ਵਿਸ਼ੇਸ਼ ਗੱਲ ਵੇਖਣ ਨੂੰ ਇਹ ਮਿਲੀ ਕਿ ਵਿਸ਼ੇਸ ਤੌਰ ’ਤੇ ਜਲੰਧਰ ਤੋਂ ਪਹੁੰਚੇ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਆਦਮਪੁਰ, ਹਰਦੇਵ ਸਿੰਘ ਲਾਡੀ ਸੇਰੋਵਾਲੀਆ ਵਿਧਾਇਕ ਸ਼ਾਹਕੋਟ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲਈ ਜਨਮ ਦਿਨ ਦਾ ਇਕ ਵਿਸ਼ੇਸ ਕੇਕ ਲੈ ਕੇ ਆਏ, ਜਿਸ ’ਤੇ ਲਿਖਿਆ ਸੀ ‘ਸਾਡਾ ਚੰਨੀ ਜਲੰਧਰ’ ਜੋ ਕਿ ਕਾਫ਼ੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਕੇਕ ਤੋਂ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਚਰਨਜੀਤ ਚੰਨੀ ਨੂੰ ਕਾਂਗਰਸ ਪਾਰਟੀ ਜਲੰਧਰ ਹਲਕੇ ਤੋਂ ਲੋਕ ਸਭਾ ਉਮੀਦਵਾਰ ਐਲਾਨ ਸਕਦੀ ਹੈ। 

PunjabKesari

ਦੂਜੇ ਪਾਸੇ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਆਮਦ 'ਤੇ ਉਨ੍ਹਾਂ ਕਿਹਾ ਕਿ ਅਸੀਂ ਜਲੰਧਰ ਲਈ ਚੰਨੀ ਨੂੰ ਲੈਣ ਆਏ ਹਾਂ ਅਤੇ ਚੰਨੀ ਨੇ ਵੀ ਲੋਕ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਰਾਣਾ ਗੁਰਜੀਤ ਸਿੰਘ ਦਾ ਨਾਂ ਲਗਭਗ ਤੈਅ ਹੋਣ ਦੇ ਸੰਕੇਤ ਦਿੱਤੇ। ਇਸ ਮੌਕੇ ਪਨਗ੍ਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਸ਼੍ਰੀ ਚਮਕੌਰ ਸਾਹਿਬ ਨਗਰ ਨਿਗਮ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਨਵਜੀਤ ਸਿੰਘ ਨਵੀ ਪ੍ਰਧਾਨ ਜ਼ਿਲ੍ਹਾ ਯੂਥ ਕਾਂਗਰਸ, ਬਲਜਿੰਦਰ ਸਿੰਘ ਧਾਲੀਵਾਲ, ਦਰਸ਼ਨ ਸੰਧੂ ਬਲਾਕ ਪ੍ਰਧਾਨ, ਹਰਜੋਤ ਸਿੰਘ ਢੰਗਰਾਲੀ, ਗੁਰਵਿੰਦਰ ਸਿੰਘ ਕਕਰਾਲੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


 


Harpreet SIngh

Content Editor

Related News