18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ ਇਕ ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ
Sunday, Nov 29, 2026 - 11:00 AM (IST)
ਫਿਰੋਜ਼ਪੁਰ (ਕੁਮਾਰ) : 18 ਤੋਂ 19 ਸਾਲ ਦੇ ਨੌਜਵਾਨਾਂ ਦੀ ਵੋਟ ਬਣਾਉਣ ਲਈ 01 ਦਸੰਬਰ ਨੂੰ ਜ਼ਿਲ੍ਹੇ ’ਚ ਵੱਖ-ਵੱਖ ਥਾਵਾਂ ’ਤੇ ਵਿਸ਼ੇਸ਼ ਮੈਗਾ ਕੈਂਪ ਲਾਏ ਜਾਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ.) ਕ੍ਰਿਸ਼ਨਾ ਪਾਲ ਰਾਜਪੂਤ ਨੇ ਈ. ਆਰ. ਓਜ਼ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕੈਂਪ ਵਿਧਾਨ ਸਭਾ ਹਲਕਾ-76 ਫਿਰੋਜ਼ਪੁਰ ਸ਼ਹਿਰੀ ਦੇ ਦੇਵ ਸਮਾਜ ਬੀ. ਐੱਡ. ਕਾਲਜ ਫਾਰ ਵੁਮੈਨ ਫਿਰੋਜ਼ਪੁਰ ਸ਼ਹਿਰ, ਹਲਕਾ-77 ਫਿਰੋਜ਼ਪੁਰ ਦਿਹਾਤੀ ਦੇ ਐੱਸ. ਬੀ. ਐੱਸ .ਸਟੇਟ ਯੂਨੀਵਰਸਿਟੀ ਮੋਗਾ ਰੋਡ ਫਿਰੋਜ਼ਪੁਰ, ਹਲਕਾ-75 ਜ਼ੀਰਾ ਦੇ ਜੀਵਨ ਮੱਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ ਅਤੇ ਹਲਕਾ-78 ਗੁਰੂਹਰਸਹਾਏ ਦੇ ਪੀ. ਐੱਮ. ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ ਵਿਖੇ ਲਗਾਏ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਈ. ਆਰ. ਓਜ਼. ਨੂੰ ਕੈਂਪਾਂ ਦੀਆਂ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਮੁਕੰਮਲ ਕਰਨ ਅਤੇ ਵੱਧ ਤੋਂ ਵੱਧ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਹਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ, ਉਹ ਕੈਂਪ ਵਿੱਚ ਸ਼ਾਮਲ ਹੋ ਕੇ ਫਾਰਮ ਭਰਨ ਅਤੇ ਲੋਕਤੰਤਰ ਦੀ ਮਜ਼ਬੂਤੀ ਵਿੱਚ ਭਾਗੀਦਾਰ ਬਣਨ।
