ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ

Friday, Aug 14, 2026 - 03:02 PM (IST)

ਖਰੜ ਹਲਕੇ ਦੇ 324 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਲੱਗਣਗੇ ਵਿਸ਼ੇਸ਼ ਕੈਂਪ

ਖਰੜ (ਅਮਰਦੀਪ) : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਸਿਵ ਰਵੀਜ਼ਨ-2026 ਤਹਿਤ ਵਿਧਾਨ ਸਭਾ ਚੋਣ ਹਲਕਾ 052 ਖਰੜ ਦੇ 324 ਪੋਲਿੰਗ ਬੂਥਾਂ ਦੀ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ ਨੂੰ ਕਰ ਦਿੱਤੀ ਗਈ ਹੈ। ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟਰੇਟ ਖਰੜ ਗੁਰਮੀਤ ਸਿੰਘ ਵੱਲੋਂ ਸਮੂਹ ਵੋਟਰਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ 16 ਅਗਸਤ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹਲਕੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।

ਇਨ੍ਹਾਂ ਕੈਂਪਾਂ ਦੌਰਾਨ ਸਬੰਧਤ ਬੀ. ਐੱਲ. ਓ. ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ। ਵੋਟਰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਡਰਾਫਟ ਵੋਟਰ ਸੂਚੀ ਵਿੱਚ ਆਪਣੀ ਵੋਟ ਦੀ ਜਾਂਚ ਕਰਕੇ ਉਸਨੂੰ ਵੈਰੀਫਾਈ ਕਰ ਸਕਦੇ ਹਨ। ਜੇਕਰ ਕਿਸੇ ਯੋਗ ਵੋਟਰ ਦੀ ਵੋਟ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਈ ਹੈ ਤਾਂ ਉਹ ਫਾਰਮ ਨੰਬਰ 6 ਭਰ ਕੇ ਆਪਣੀ ਵੋਟ ਦਰਜ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ। ਚੋਣ ਅਧਿਕਾਰੀਆਂ ਨੇ ਹਲਕੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ 16 ਅਗਸਤ ਨੂੰ ਆਪਣੇ ਨਜ਼ਦੀਕੀ ਪੋਲਿੰਗ ਬੂਥ ’ਤੇ ਪਹੁੰਚ ਕੇ ਵੋਟਰ ਸੂਚੀ ਵਿੱਚ ਆਪਣਾ ਨਾਂ ਅਤੇ ਵੇਰਵੇ ਜ਼ਰੂਰ ਚੈੱਕ ਕਰਨ ਅਤੇ ਲੋੜ ਪੈਣ ’ਤੇ ਸੋਧ ਜਾਂ ਨਵੀਂ ਵੋਟ ਲਈ ਕਾਰਵਾਈ ਕਰਵਾਉਣ।
 


author

Babita

Content Editor

Related News