ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ: ਡੀ.ਸੀ.
Thursday, Aug 13, 2026 - 08:41 AM (IST)
ਜਲੰਧਰ (ਚੋਪੜਾ) : ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ. ਆਈ. ਆਰ.) 2026 ਮੁਹਿੰਮ ਤਹਿਤ ਜ਼ਿਲਾ ਜਲੰਧਰ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ 16 ਅਗਸਤ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਡਰਾਫਟ ਵੋਟਰ ਸੂਚੀਆਂ ਵਿਚ ਆਪਣਾ ਨਾਂ ਚੈੱਕ ਕਰਨ ਦੇ ਨਾਲ-ਨਾਲ ਕਿਸੇ ਤਰ੍ਹਾਂ ਦੀ ਤਰੁੱਟੀ ਹੋਣ ’ਤੇ ਦਾਅਵੇ ਅਤੇ ਇਤਰਾਜ਼ ਵੀ ਦਰਜ ਕਰਵਾ ਸਕਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਧਿਕਾਰੀ ਵਰਜੀਤ ਵਾਲੀਆ ਨੇ ਦੱਸਿਆ ਕਿ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲੇ ਦੇ ਵੋਟਰਾਂ ਤੋਂ ਇਕੱਠੇ ਕੀਤੇ ਗਏ ਗਣਨਾ ਫਾਰਮਾਂ ਦੇ ਆਧਾਰ ’ਤੇ ਡਰਾਫਟ ਵੋਟਰ ਸੂਚੀਆਂ ਤਿਆਰ ਕੀਤੀਆਂ ਗਈਆਂ। ਇਨ੍ਹਾਂ ਸੂਚੀਆਂ ਦਾ ਡਰਾਫਟ ਪ੍ਰਕਾਸ਼ਨ 13 ਅਗਸਤ ਨੂੰ ਕੀਤਾ ਜਾਵੇਗਾ। ਇਸ ਤੋਂ ਬਾਅਦ ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਜਾ ਕੇ ਸੂਚੀ ਵਿਚ ਆਪਣਾ ਨਾਂ ਜਾਂਚ ਸਕਦੇ ਹਨ।
ਇਹ ਵੀ ਪੜ੍ਹੋ : 1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG ਸਿਲੰਡਰ! ਬਚਣ ਲਈ ਛੇਤੀ ਕਰ ਲਓ ਇਹ ਕੰਮ
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਯੋਗ ਵੋਟਰ ਦਾ ਨਾਂ ਡਰਾਫਟ ਵੋਟਰ ਸੂਚੀ ਵਿਚ ਦਰਜ ਨਹੀਂ ਹੈ ਤਾਂ ਉਹ ਫਾਰਮ ਨੰਬਰ 6 ਦੇ ਨਾਲ ਨਿਰਧਾਰਿਤ ਐਲਾਨ-ਪੱਤਰ ਭਰ ਕੇ ਆਪਣਾ ਨਾਂ ਅੰਤਿਮ ਵੋਟਰ ਸੂਚੀ ਵਿਚ ਸ਼ਾਮਲ ਕਰਵਾਉਣ ਲਈ ਦਾਅਵਾ ਪੇਸ਼ ਕਰ ਸਕਦੇ ਹਨ। ਇਸ ਤੋਂ ਇਲਾਵਾ ਸੂਚੀ ਵਿਚ ਕਿਸੇ ਤਰ੍ਹਾਂ ਦੀ ਗਲਤੀ ਜਾਂ ਇਤਰਾਜ਼ ਹੋਣ ’ਤੇ ਵੀ ਨਿਰਧਾਰਿਤ ਪ੍ਰਕਿਰਿਆ ਤਹਿਤ ਦਾਅਵਾ-ਇਤਰਾਜ਼ ਦਰਜ ਕਰਵਾਇਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਸਾਰੇ ਬੂਥ ਲੈਵਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ 16 ਅਗਸਤ ਨੂੰ ਆਯੋਜਿਤ ਵਿਸ਼ੇਸ਼ ਕੈਂਪਾਂ ਦੌਰਾਨ ਵੋਟਰਾਂ ਨੂੰ ਡਰਾਫਟ ਸੂਚੀਆਂ ਵਿਚ ਨਾਂ ਜਾਂਚਣ ਅਤੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਹਰ ਸੰਭਵ ਮਦਦ ਉਪਲਬਧ ਕਰਵਾਈ ਜਾਵੇਗੀ। ਉਨ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪਾਂ ਦੀ ਜਾਣਕਾਰੀ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਤਕ ਪਹੁੰਚਾਉਣ ਤਾਂ ਜੋ ਜ਼ਿਲੇ ਵਿਚ ਤਰੁੱਟੀ ਰਹਿਤ ਅਤੇ ਸਹੀ ਵੋਟਰ ਸੂਚੀਆਂ ਤਿਆਰ ਕੀਤੀਆਂ ਜਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
