ਚੰਗੀ ਖ਼ਬਰ : ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਪੰਜਾਬ ਸਰਕਾਰ ਮੁਫ਼ਤ ਦੇਵੇਗੀ ਇਹ ਸਹੂਲਤ, ਇੰਝ ਕਰੋ ਅਪਲਾਈ

02/23/2021 9:45:29 AM

ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਵਿਦੇਸ਼ਾਂ 'ਚ ਪੜ੍ਹਾਈ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਦੀ ਮੁਫ਼ਤ ਕਾਊਂਸਲਿੰਗ ਲਈ ‘ਫਾਰਨ ਸਟੱਡੀ ਐਂਡ ਪਲੇਸਮੈਂਟ ਸੈੱਲ’ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੁਜ਼ਗਾਰ ਉੱਤਪਤੀ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਵਿਦੇਸ਼ਾਂ 'ਚ ਪੜ੍ਹਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਇਹ ਪ੍ਰਾਜੈਕਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਦਾ ਨਤੀਜਾ ਹੈ। ਚਰਨਜੀਤ ਚੰਨੀ ਨੇ ਕਿਹਾ ਕਿ ਮਹਿਕਮੇ ਵੱਲੋਂ ਵਿਦੇਸ਼ਾਂ 'ਚ ਪੜ੍ਹਨ ਅਤੇ ਨੌਕਰੀ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਮੁਫ਼ਤ ਕਾਊਂਸਲਿੰਗ ਸੇਵਾ ਮੁਹੱਈਆ ਕਰਵਾਈ ਜਾਵੇਗੀ। 

ਇਹ ਵੀ ਪੜ੍ਹੋ : ਜਗਰਾਓਂ 'ਚ 2 ਟਰੱਕਾਂ ਦੀ ਆਪਸ 'ਚ ਭਿਆਨਕ ਟੱਕਰ, ਅੱਗ ਲੱਗਣ ਕਾਰਨ ਡਰਾਈਵਰ ਦੀ ਮੌਤ
ਇੰਝ ਕਰੋ ਅਪਲਾਈ
ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ 21 ਤੋਂ 25 ਫਰਵਰੀ, 2021 ਤੱਕ ਕੀਤੀ ਜਾ ਸਕਦੀ ਹੈ। ਚਾਹਵਾਨ ਉਮੀਦਵਾਰ ਰਜਿਸਟ੍ਰੇਸ਼ਨ ਲਈ ਸਬੰਧਿਤ ਜ਼ਿਲ੍ਹਾ ਰੁਜ਼ਗਾਰ ਬਿਊਰੋ ਐਂਡ ਐਂਟਰਪ੍ਰਾਈਜ਼ ਦੇ ਆਨਲਾਈਨ ਲਿੰਕ ‘ਤੇ ਜਾ ਕੇ ਰਜਿਸਟਰਡ ਕਰ ਸਕਦੇ ਹਨ ਜਾਂ ਜ਼ਿਲ੍ਹਾ ਬਿਊਰੋ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਕਾਊਂਸਲਿੰਗ ਦਾ ਪਹਿਲਾ ਗੇੜ 1 ਤੋਂ 31 ਮਾਰਚ, 2021 ਤੱਕ ਹੋਵੇਗਾ।

ਇਹ ਵੀ ਪੜ੍ਹੋ : 'ਕੋਰੋਨਾ ਟੀਕਾ' ਨਾ ਲਵਾਉਣ ਵਾਲੇ 'ਸਿਹਤ ਕਾਮਿਆਂ' ਲਈ ਬੇਹੱਦ ਜ਼ਰੂਰੀ ਖ਼ਬਰ, ਪਵੇਗਾ ਇਹ ਘਾਟਾ

ਰੁਜ਼ਗਾਰ ਉੱਤਪਤੀ ਮਹਿਕਮੇ ਦੇ ਸਕੱਤਰ ਰਾਹੁਲ ਤਿਵਾੜੀ ਨੇ ਪੰਜਾਬ ਸਰਕਾਰ ਦੀ ਵਿਲੱਖਣ ਪਹਿਲ ਕਦਮੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸੈੱਲ ਪੰਜਾਬੀ ਨੌਜਵਾਨਾਂ ਨੂੰ ਉਨ੍ਹਾਂ ਦੀਆਂ ਰੁਚੀਆਂ ਅਤੇ ਯੋਗਤਾ ਅਨੁਸਾਰ ਪੜ੍ਹਾਈ ਅਤੇ ਕੰਮ ਲਈ ਵੀਜ਼ਾ ਪ੍ਰਾਪਤ ਕਰਨ 'ਚ ਮਦਦਗਾਰ ਸਿੱਧ ਹੋਵੇਗਾ।

ਇਹ ਵੀ ਪੜ੍ਹੋ : CBSE ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਹੁਣ ਨਵੇਂ ਪੈਟਰਨ ਮੁਤਾਬਕ ਕਰਨੀ ਪਵੇਗੀ ਪੇਪਰਾਂ ਦੀ ਤਿਆਰੀ

ਉਨ੍ਹਾਂ ਨੇ ਅੱਗੇ ਸਪੱਸ਼ਟ ਕੀਤਾ ਕਿ ਫ਼ੀਸ, ਯਾਤਰਾ ਅਤੇ ਠਹਿਰਨ ਆਦਿ ਨਾਲ ਜੁੜੇ ਸਾਰੇ ਖ਼ਰਚੇ ਉਮੀਦਵਾਰ ਵੱਲੋਂ ਖੁਦ ਹੀ ਚੁੱਕਣੇ ਹੋਣਗੇ। ਵਧੇਰੇ ਜਾਣਕਾਰੀ ਲਈ ਉਮੀਦਵਾਰ  pbemployment.punjab.gov.in / www.pgrkam.com. ‘ਤੇ ਲਾਗਇਨ ਕਰ ਸਕਦੇ ਹਨ।
ਨੋਟ : ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਵਿਸ਼ੇਸ਼ ਸੈੱਲ ਬਾਰੇ ਦਿਓ ਆਪਣੀ ਰਾਏ
 


Babita

Content Editor

Related News