ਸਪੈਸ਼ਲ ਸੈੱਲ ਦੀ ਪੁਲਸ ਨੂੰ ਮਿਲੀ ਵੱਡੀ ਸਫਲਤਾ, ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਕਾਬੂ
Saturday, Dec 27, 2025 - 08:57 AM (IST)
ਲੁਧਿਆਣਾ (ਗੌਤਮ) : ਸਪੈਸ਼ਲ ਸੈੱਲ ਦੀ ਟੀਮ ਨੇ ਗੈਰ-ਸਮਾਜਿਕ ਤੱਤਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ 3 ਵਿਅਕਤੀਆਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਤੋਂ 25 ਮੋਬਾਈਲ, 2 ਦਾਤਰ, 3 ਮੋਟਰਸਾਈਕਲ ਬਰਾਮਦ ਕੀਤੇ ਹਨ। ਪੁਲਸ ਨੇ ਮੁਲਜ਼ਮਾਂ ਖਿਲਾਫ ਥਾਣਾ ਟਿੱਬਾ ’ਚ ਕੇਸ ਦਰਜ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਰਾਜ ਕੁਮਾਰ ਉਰਫ ਰਾਜਾ, ਅਬਦੁਲ ਕਾਲਮ ਅਤੇ ਸੰਦੀਪ ਕੁਮਾਰ ਵਜੋਂ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਹੈ।
ਇਹ ਵੀ ਪੜ੍ਹੋ : ਓਰੀਸਨ ਹਸਪਤਾਲ ’ਚੋਂ ਲਾਸ਼ ਚੋਰੀ ਦਾ ਮਾਮਲਾ : ਅਸਥੀਆਂ ਵਾਲੇ ਕਲਸ਼ ’ਤੇ ਪੁਲਸ ਦਾ ਪਹਿਰਾ
ਏ. ਡੀ. ਸੀ. ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੇ ਇੰਚਾਰਜ ਬੇਅੰਤ ਜੁਨੇਜਾ ਦੀ ਟੀਮ ਥਾਣਾ ਟਿੱਬਾ ਦੇ ਇਲਾਕੇ ’ਚ ਗਸ਼ਤ ਕਰ ਰਹੀ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਕਤ ਮੁਲਜ਼ਮ ਇਲਾਕੇ ’ਚ ਵਾਰਦਾਤਾਂ ਕਰਦੇ ਹਨ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਤਾਕ ਵਿਚ ਹਨ। ਕਾਰਵਾਈ ਕਰਦੇ ਹੋਏ ਟੀਮ ਨੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕਰਦੇ ਹੋਏ ਵੀ ਚੋਰੀ ਦੇ ਵਾਹਨ ਬਰਾਮਦ ਕੀਤੇ ਹਨ। ਮੁਲਜ਼ਮਾਂ ਤੋਂ ਹੋਰਨਾਂ ਵਾਰਦਾਤਾਂ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮੁਲਜ਼ਮਾਂ ਦੇ ਹੋਰਨਾਂ ਸਾਥੀਆਂ ਨੂੰ ਲੈ ਕੇ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਵਾਰਦਾਤਾਂ ਨੂੰ ਲੈ ਕੇ ਪਤਾ ਲਗਾਇਆ ਜਾ ਰਿਹਾ ਹੈ।
