ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

Friday, Oct 16, 2026 - 09:14 AM (IST)

ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

ਜਲੰਧਰ (ਪੁਨੀਤ) : ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੇ ਵਿਰੋਧ ’ਚ ਪੰਜਾਬ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਵੀਰਵਾਰ ਨੂੰ ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਜੀ. ਆਰ. ਪੀ. ਵੱਲੋਂ ਰੇਲਵੇ ਸਟੇਸ਼ਨ ਕੰਪਲੈਕਸ ਵਿਚ ਸੁਰੱਖਿਆ ਵਿਵਸਥਾ ਦੀ ਜਾਂਚ ਕਰਨ ਦੇ ਨਾਲ-ਨਾਲ ਗਸ਼ਤ ਵੀ ਕੀਤੀ ਗਈ। ਇਸ ਦੌਰਾਨ ਰੇਲਵੇ ਯਾਤਰੀਆਂ ਅਤੇ ਰੇਲਵੇ ਪ੍ਰਾਪਰਟੀ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਵਿਸ਼ੇਸ਼ ਚੌਕਸੀ ਵਰਤੀ ਗਈ। ਜਲੰਧਰ ਸਿਟੀ ਦੇ ਇਲਾਵਾ ਜੀ. ਆਰ. ਪੀ. ਥਾਣਾ ਜਲੰਧਰ ਦੇ ਅਧਿਕਾਰ ਖੇਤਰ ਵਿਚ ਆਉਣ ਵਾਲੇ ਹੋਰ ਰੇਲਵੇ ਸਟੇਸ਼ਨਾਂ ’ਤੇ ਵੀ ਸੁਰੱਖਿਆ ਜਾਂਚ ਕੀਤੀ ਗਈ।

ਇਹ ਵੀ ਪੜ੍ਹੋ : 11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ ਆਪਣੇ ਇਲਾਕੇ ਦਾ ਹਾਲ

ਜੀ. ਆਰ. ਪੀ. ਥਾਣਾ ਜਲੰਧਰ ਦੇ ਐੱਸ. ਐੱਚ. ਓ. ਇੰਸ. ਬਲਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਬੰਦ ਦੇ ਸੱਦੇ ਨੂੰ ਦੇਖਦੇ ਹੋਏ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਵਿਵਸਥਾ ਨੂੰ ਲੈ ਕੇ ਵਿਸ਼ੇਸ਼ ਚੌਕਸੀ ਵਰਤੀ ਗਈ। ਇਸ ਤਹਿਤ ਸਟੇਸ਼ਨ ਕੰਪਲੈਕਸ ਅਤੇ ਯਾਤਰੀਆਂ ਦੀ ਆਵਾਜਾਈ ਵਾਲੇ ਸਥਾਨਾਂ ’ਤੇ ਚੈਕਿੰਗ ਕਰਨ ਦੇ ਨਾਲ-ਨਾਲ ਗਸ਼ਤ ਕੀਤੀ ਗਈ। ਸੁਰੱਖਿਆ ਕਰਮਚਾਰੀਆਂ ਨੂੰ ਕਿਸੇ ਸ਼ੱਕੀ ਸਰਗਰਮੀ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਤਾਂ ਕਿ ਰੇਲਵੇ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਕਿਸੇ ਵੀ ਰੇਲਵੇ ਸਟੇਸ਼ਨ ’ਤੇ ਕੋਈ ਸ਼ੱਕੀ ਵਸਤੂ ਜਾਂ ਸਰਗਰਮੀ ਸਾਹਮਣੇ ਨਹੀਂ ਆਈ। ਸਾਰੇ ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਕੰਪਲੈਕਸਾਂ ਵਿਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਰਹੀ। ਜਾਂਚ ਦੌਰਾਨ ਸੁਰੱਖਿਆ ਵਿਵਸਥਾ ਆਮ ਪਾਈ ਗਈ। ਇੰਸ. ਬਲਵੀਰ ਸਿੰਘ ਨੇ ਕਿਹਾ ਕਿ ਰੇਲਵੇ ਯਾਤਰੀਆਂ ਅਤੇ ਰੇਲਵੇ ਪ੍ਰਾਪਰਟੀ ਦੀ ਸੁਰੱਖਿਆ ਜੀ. ਆਰ. ਪੀ. ਦੀ ਪਹਿਲ ਹੈ। ਇਸ ਦੇ ਮੱਦੇਨਜ਼ਰ ਪੰਜਾਬ ਬੰਦ ਦੌਰਾਨ ਜਲੰਧਰ ਸਿਟੀ ਸਮੇਤ ਹੋਰ ਰੇਲਵੇ ਸਟੇਸ਼ਨਾਂ ’ਤੇ ਸੁਰੱਖਿਆ ਵਿਵਸਥਾ ਦੀ ਨਿਗਰਾਨੀ ਕੀਤੀ ਗਈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News