ਕੋਵਿਡ ਨਿਗਰਾਨੀ ਲਈ ਪੰਜਾਬ ’ਚ ਬਣੇਗਾ ਵਿਸ਼ੇਸ਼ ਕੰਟਰੋਲ ਰੂਮ, ਮੁੱਖ ਮੰਤਰੀ ਨੇ ਦਿੱਤੇ ਹੁਕਮ

04/16/2021 2:05:59 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ’ਚ ਹੁਣ ਕੋਵਿਡ ਸਬੰਧੀ ਨਿਗਰਾਨੀ ਲਈ ਵਿਸ਼ੇਸ਼ ਕੰਟਰੋਲ ਰੂਮ ਬਣਾਇਆ ਜਾਵੇਗਾ। ਇਹ ਨਿਰਦੇਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਵਿਡ ’ਤੇ ਸਮੀਖਿਆ ਬੈਠਕ ਦੌਰਾਨ ਦਿੱਤੇ। ਕੰਟਰੋਲ ਰੂਮ ਦੇ ਜ਼ਰੀਏ ਘਰੇਲੂ ਇਕਾਂਤਵਾਸ ਦੇ ਮਾਮਲਿਆਂ ਵਿਚ ਨਿੱਜੀ ਤੌਰ ’ਤੇ ਨਿਗਰਾਨੀ ਹੋ ਸਕੇਗੀ। ਮੁੱਖ ਮੰਤਰੀ ਨੇ ਟੀਕਾਕਰਨ ਦੀ ਰੋਜ਼ਾਨਾ ਦੀ ਗਿਣਤੀ ਵਧਾ ਕੇ 2 ਲੱਖ ਕਰਨ ਦਾ ਵੀ ਹੁਕਮ ਦਿੱਤਾ ਹੈ।

ਇਹ ਵੀ ਪੜ੍ਹੋ :  ਐੱਸ. ਆਈ. ਟੀ. ਮਾਮਲੇ ’ਤੇ ਨਵਜੋਤ ਸਿੱਧੂ ਦਾ ਵੱਡਾ ਧਮਾਕਾ, ਆਪਣੀ ਹੀ ਸਰਕਾਰ ’ਤੇ ਚੁੱਕੇ ਸਵਾਲ

ਸੂਬੇ ਵਿਚ ਕੋਵਿਡ ਪਾਜ਼ੇਟਿਵਿਟੀ ਦੀ ਦਰ 8.1 ਫ਼ੀਸਦੀ
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੀ ਪਾਜ਼ੇਟਿਵਿਟੀ ਦਰ 8.1 ਫ਼ੀਸਦੀ ਹੈ, ਹਾਲਾਂਕਿ, 40 ਸਾਲ ਤੋਂ ਘੱਟ ਉਮਰ ਵਰਗ ਵਿਚ ਪਾਜ਼ੇਟਿਵਿਟੀ ਦੀ ਦਰ 54 ਫ਼ੀਸਦੀ (ਸਤੰਬਰ 2020) ਤੋਂ ਘੱਟ ਹੋ ਕੇ 50 ਫ਼ੀਸਦੀ (ਮਾਰਚ 2021) ਤੱਕ ਆ ਗਈ ਹੈ। ਸਾਰੇ ਸਬੰਧਿਤ ਲੋਕਾਂ ਦੇ ਸਖ਼ਤ ਯਤਨਾਂ ਨਾਲ ਇਨ੍ਹਾਂ ਪਾਬੰਦੀਆਂ ਦੇ ਸਵਰੂਪ 60 ਸਾਲ ਤੋਂ ਘੱਟ ਉਮਰ ਵਰਗ ਵਿਚ ਮੌਤ ਦਰ 50 ਫ਼ੀਸਦੀ (ਸਤੰਬਰ 2020) ਤੋਂ ਘਟਾ ਕੇ 40 ਫ਼ੀਸਦੀ (ਮਾਰਚ 2021) ਕਰਨ ਵਿਚ ਮਦਦ ਮਿਲੀ ਹੈ ਅਤੇ ਇਸ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਤੋਂ 45 ਸਾਲ ਤੋਂ ਘੱਟ ਉਮਰ ਵਰਗ ਵਾਲਿਆਂ ਨੂੰ ਟੀਕਾਕਰਨ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਵਰਚੂਅਲ ਮੀਟਿੰਗ ’ਚ ਸਿਹਤ ਮੰਤਰੀ ਬਲਬੀਰ ਸਿੱਧੂ, ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਸਮੇਤ ਕਈ ਮੰਤਰੀ ਅਤੇ ਸੀਨੀਅਰ ਪ੍ਰਸ਼ਾਸਨਕੀ ਅਤੇ ਪੁਲਸ ਅਧਿਕਾਰੀਆਂ ਦੇ ਨਾਲ-ਨਾਲ ਸਿਹਤ ਮਾਹਰ ਵੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਸਿਹਤ ਮਹਿਕਮੇ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜਾਂ ਵਲੋਂ ਜ਼ਿਲ੍ਹਾ ਪੱਧਰ ’ਤੇ ਆਰ. ਆਰ. ਟੀਜ਼. ਲਈ ਵਿਦਿਆਰਥੀ ਤੁਰੰਤ ਉਪਲਬਧ ਕਰਵਾਏ ਜਾਣ ਚਾਹੀਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੇਸ਼ੱਕ ਟੀਕਾਕਰਨ ਦੀ ਗਿਣਤੀ 90,000 ਕਰ ਦਿੱਤੀ ਗਈ ਹੈ ਪਰ ਇਸ ਨੂੰ ਦੋ ਲੱਖ ਰੋਜ਼ਾਨਾ ਤੱਕ ਵਧਾਉਣ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਇਸ ਸਮੇਂ ਸਟਾਕ ਵਿਚ 3 ਲੱਖ ਕੋਵਿਸ਼ੀਲਡ ਅਤੇ ਇੱਕ ਲੱਖ ਕੋਵੈਕਸੀਨ ਮੌਜੂਦ ਹੈ। ਉਨ੍ਹਾਂ ਨੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਨੂੰ ਵੀ ਵਿਆਪਕ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਅਤੇ ਕਿਹਾ ਕਿ ਇਸ ਮਕਸਦ ਲਈ ਫ਼ਿਲਮ ਐਕਟਰ ਸੋਨੂੰ ਸੂਦ ਦੀਆਂ ਸੇਵਾਵਾਂ ਵੀ ਚੰਗੇ ਤਰੀਕੇ ਨਾਲ ਹਾਸਲ ਕੀਤੀਆਂ ਜਾਣ, ਜਿਸ ਨੂੰ ਸਰਕਾਰ ਨੇ ਮੁਹਿੰਮ ਲਈ ਬਰਾਂਡ ਅੰਬੈਸਡਰ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ’ਚ ਸੱਤਾ ਦਾ ਫ਼ੈਸਲਾ ਕਰਦੀ ਹੈ 32 ਫ਼ੀਸਦੀ ਦਲਿਤ ਆਬਾਦੀ, ਅੰਕੜਿਆਂ 'ਚ ਜਾਣੋ ਪੂਰਾ ਵੇਰਵਾ 

ਸੂਬੇ ’ਚ ਆਕਸੀਜਨ ਦੀ ਕਮੀ ਨਹੀਂ
ਸਿਹਤ ਸਕੱਤਰ ਹੁਸਨ ਲਾਲ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬੇ ਵਿਚ ਇਸ ਸਮੇਂ ’ਤੇ ਆਕਸੀਜਨ ਦੀ ਕਮੀ ਨਹੀਂ ਹੈ ਅਤੇ ਤਿੰਨ ਆਕਸੀਜਨ ਪਲਾਂਟ ਪਹਿਲਾਂ ਹੀ ਚੱਲ ਰਹੇ ਹਨ ਅਤੇ ਦੋ ਹੋਰ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਕਿਹਾ ਕਿ ਪੀ. ਜੀ. ਆਈ. ਨੂੰ ਤਕਰੀਬਨ 300 ਖੁਰਾਕਾਂ ਦੇਣ ਤੋਂ ਬਾਅਦ ਵੀ ਪੰਜਾਬ ਕੋਲ ਸਟਾਕ ਵਿਚ ਹੁਣ ਤੱਕ 7000 ਖੁਰਾਕਾਂ ਹਨ। ਹੁਸਨ ਲਾਲ ਨੇ ਦੱਸਿਆ ਕਿ ਪੰਜਾਬ ਵਿਚ 8.1 ਫ਼ੀਸਦੀ ਸਮੁੱਚੀ ਪਾਜ਼ੇਟਿਵ ਦਰ ਦੇ ਮੁਕਾਬਲੇ ਮੋਹਾਲੀ ਜ਼ਿਲੇ ਵਿਚ 18 ਫ਼ੀਸਦੀ ਦਰ ਦਰਜ ਕੀਤੀ ਗਈ ਹੈ। ਜਲੰਧਰ, ਲੁਧਿਆਣਾ ਅਤੇ ਪਟਿਆਲਾ ਸਮੇਤ ਮੋਹਾਲੀ ਜ਼ਿਲੇ ਵਿਚ ਵਾਇਰਸ ਦੇ ਫੈਲਾਅ ਦੀ ਦਰ ਜ਼ਿਆਦਾ ਹੈ।

ਟੀਕਾਕਰਨ ਦੀ ਗਿਣਤੀ ਵਧਾਉਣ ਦੀ ਹਿਦਾਇਤ
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਇਸ ਸਬੰਧ ਵਿੱਚ ਢਿੱਲ ਵਰਤਣ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮਰਪਿਤ ਟੀਮ ਵਾਲੇ ਵਿਸ਼ੇਸ਼ ਕੰਟਰੋਲ ਰੂਮ ਲਈ ਏ. ਐੱਨ. ਐਮਜ਼., ਆਸ਼ਾ ਵਰਕਰ ਮੈਡੀਕਲ ਕਾਲਜਾਂ ਦੇ ਸਿਖਿਆਰਥੀ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ ਤਾਂ ਜੋ ਟੈਲੀਫੋਨ ਕਰਨ ਤੋਂ ਅੱਗੇ ਜਾ ਕੇ ਵਿਅਕਤੀਗਤ ਤੌਰ 'ਤੇ ਨਿਗਰਾਨੀ ਕੀਤੀ ਜਾ ਸਕੇ। ਉਨ੍ਹਾਂ ਨੇ ਸਿਹਤ ਮਹਿਕਮੇ ਨੂੰ ਆਦੇਸ਼ ਦਿੱਤੇ ਕਿ ਸਰਕਾਰੀ ਮੈਡੀਕਲ ਕਾਲਜਾਂ ਵੱਲੋਂ ਜ਼ਿਲ੍ਹਾ ਪੱਧਰ 'ਤੇ ਆਰ. ਆਰ. ਟੀਜ਼. ਲਈ ਵਿਦਿਆਰਥੀ ਤੁਰੰਤ ਮੁਹੱਈਆ ਕਰਵਾਏ ਜਾਣੇ ਚਾਹੀਦੇ ਹਨ।ਟੀਕਾਕਰਨ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਸਿਹਤ ਮਹਿਕਮੇ ਨੂੰ ਹਦਾਇਤ ਕੀਤੀ ਕਿ ਇਸ ਮਹੀਨੇ ਦੇ ਅੰਦਰ-ਅੰਦਰ ਸਮੁੱਚੀ ਯੋਗ ਆਬਾਦੀ ਦੇ ਟੀਕਾਕਰਨ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਟੀਕਾਕਰਨ ਤੋਂ ਬਾਅਦ ਜੇਕਰ ਕੋਈ ਮੌਤ ਹੋਈ ਹੈ ਤਾਂ ਉਸ ਦਾ ਵੀ ਲੇਖਾ-ਜੋਖਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਾਵੇਂ ਟੀਕਾਕਰਨ ਦੀ ਗਿਣਤੀ ਵਧਾ ਕੇ ਰੋਜ਼ਾਨਾ 90,000 ਕੀਤੀ ਗਈ ਹੈ ਪਰ ਸਾਨੂੰ ਇਹ ਗਿਣਤੀ ਦੋ ਲੱਖ ਪ੍ਰਤੀ ਦਿਨ ਤੱਕ ਵਧਾਉਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੋਲ ਇਸ ਵੇਲੇ ਸਟਾਕ ਵਿੱਚ 3 ਲੱਖ ਕੋਵੀਸ਼ੀਲਡ ਅਤੇ ਇਕ ਲੱਖ ਕੋਵੈਕਸੀਨ ਮੌਜੂਦ ਹੈ।

ਇਹ ਵੀ ਪੜ੍ਹੋ :  ਵੱਡੀ ਖ਼ਬਰ : PSEB ਦੇ 5ਵੀਂ, 8ਵੀਂ ਤੇ 10ਵੀਂ ਦੇ ਵਿਦਿਆਰਥੀ ਬਿਨਾਂ ਪੇਪਰਾਂ ਦੇ ਹੋਣਗੇ ਪ੍ਰਮੋਟ

ਨੋਟ: ਇਸ ਖਬਰ ਬਾਰੇ ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News