ਸੁਤੰਤਰਤਾ ਦਿਵਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਨੇ ਲੁਧਿਆਣਾ ''ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
Monday, Aug 14, 2023 - 02:03 AM (IST)
ਚੰਡੀਗੜ੍ਹ/ਲੁਧਿਆਣਾ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ 'ਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਐਤਵਾਰ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਦੇ ਸਮੂਹ ਅਧਿਕਾਰੀਆਂ ਅਤੇ ਐੱਸਐੱਚਓਜ਼ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਕੀਤੀ ਗਈ।
ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਨੂੰ ਪਿਆ ਬੂਰ; ਮਲੇਸ਼ੀਆ 'ਚ ਫਸੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਹੋਇਆ ਪੱਧਰਾ
ਲੁਧਿਆਣਾ ਦੇ ਐੱਸਸੀਡੀ ਸਰਕਾਰੀ ਕਾਲਜ ਦੇ ਗਰਾਊਂਡ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਸਪੈਸ਼ਲ ਡੀਜੀਪੀ ਨੇ ਸੀਪੀ ਲੁਧਿਆਣਾ ਮਨਦੀਪ ਸਿੰਘ ਸਿੱਧੂ ਦੇ ਨਾਲ ਅਧਿਕਾਰੀਆਂ ਅਤੇ ਪੁਲਸ ਬਲ ਨੂੰ ਸੁਤੰਤਰਤਾ ਦਿਵਸ ਨਾਲ ਸਬੰਧਤ ਮਹੱਤਵਪੂਰਨ ਸੁਰੱਖਿਆ ਪਹਿਲੂਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਕਾਨੂੰਨ ਵਿਵਸਥਾ ਦੇ ਮੁੱਦਿਆਂ, ਪੁਲਿਸਿੰਗ ਵਿੱਚ ਹੋਰ ਸੁਧਾਰ ਲਈ ਸੁਝਾਵਾਂ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਾਗੂ ਕਰਨ ਲਈ ਮੌਜੂਦਾ ਲੋੜਾਂ ਬਾਰੇ ਵੀ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਅਨੋਖੀ ਘਟਨਾ: ਔਰਤ ਨੇ ਟਾਇਲਟ ਦੇ ਕਮੋਡ 'ਚ ਫਸਿਆ ਦੇਖਿਆ 'ਕਾਲਾ ਸੱਪ', ਉੱਡ ਗਏ ਹੋਸ਼
ਉਨ੍ਹਾਂ ਸਮੂਹ ਪੁਲਸ ਅਧਿਕਾਰੀਆਂ ਤੇ ਐੱਸਐੱਚਓਜ਼ ਨੂੰ ਹਦਾਇਤ ਕੀਤੀ ਕਿ ਉਹ ਜਨਤਕ ਤੌਰ 'ਤੇ ਅਤੇ ਸੋਸ਼ਲ ਮੀਡੀਆ 'ਤੇ ਸ਼ਰਾਰਤੀ ਅਨਸਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ। ਉਨ੍ਹਾਂ ਅਧਿਕਾਰੀਆਂ ਨਾਲ ਵੱਖ-ਵੱਖ ਸੁਰੱਖਿਆ ਅਲਰਟ ਅਤੇ ਇਨਪੁਟਸ ਵੀ ਸਾਂਝੇ ਕੀਤੇ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸ਼ਾਂਤਮਈ ਜਸ਼ਨ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਸੂਬੇ 'ਚ ਅਮਨ-ਕਾਨੂੰਨ ਬਣਾਈ ਰੱਖਣ ਲਈ 75 ਫ਼ੀਸਦੀ ਪੁਲਸ ਬਲ ਤਾਇਨਾਤ ਕੀਤਾ ਹੈ।
ਬਾਅਦ ਵਿੱਚ ਸਪੈਸ਼ਲ ਡੀਜੀਪੀ ਨੇ ਬਿਹਤਰ ਕਾਰਗੁਜ਼ਾਰੀ ਕਰਨ ਵਾਲੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਲਈ ਉਤਸ਼ਾਹਿਤ ਕਰਨ ਤੇ ਉਨ੍ਹਾਂ ਨੂੰ ਪ੍ਰੇਰਿਤ ਕਰਨ ਲਈ ਡੀਜੀਪੀ ਪ੍ਰਸ਼ੰਸਾ ਡਿਸਕ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਵੀ ਕੀਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8