ਪੰਜਾਬ ਦੀਆਂ ਵੋਲਵੋ ਬੱਸਾਂ ''ਚ ਯਾਤਰੀਆਂ ਨੂੰ ਮਿਲੇਗੀ ਹੁਣ ਇਹ ਖਾਸ ਸਹੂਲਤ
Thursday, Jun 23, 2022 - 10:07 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਇਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਰਾਜ ਦੀਆਂ ਵੋਲਵੋ ਬੱਸਾਂ 'ਚ ਯਾਤਰੀਆਂ ਨੂੰ ਹੁਣ ਪੀਣ ਵਾਲੇ ਪਾਣੀ ਦੀ ਬੋਤਲ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬਾ ਵਾਸੀਆਂ ਦੀ ਸਹੂਲਤ ਲਈ ਪੰਜਾਬ ਤੋਂ ਦਿੱਲੀ ਹਵਾਈ ਅੱਡੇ ਲਈ ਸ਼ੁਰੂ ਕੀਤੀ ਗਈ ਵੋਲਵੋ ਬੱਸ ਸਰਵਿਸ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਰੋਡਵੇਜ਼ ਨੂੰ ਮੁੜ ਲੀਹ ‘ਤੇ ਲਿਆਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ 'ਚ ਬੱਸਾਂ ਦੇ ਟਾਈਮ ਟੇਬਲ ਨੂੰ ਇੰਨ-ਬਿੰਨ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਟਾਈਮ ਟੇਬਲ ਦੇ ਲਾਗੂ ਹੋਣ ਨਾਲ ਬੱਸ ਸੇਵਾ ਵਿੱਚ ਦਿਨੋ-ਦਿਨ ਸੁਧਾਰ ਹੋ ਰਿਹਾ ਹੈ, ਨਾਲ ਹੀ ਕੁਝ ਲੋਕਾਂ ਵੱਲੋਂ ਗੈਰ-ਕਾਨੂੰਨੀ ਚਲਾਈ ਜਾ ਰਹੀ ਬੱਸ ਸੇਵਾ ਨੂੰ ਵੀ ਠੱਲ੍ਹ ਪਈ ਹੈ।
ਇਹ ਵੀ ਪੜ੍ਹੋ : ਵੱਡੀ ਖਬ਼ਰ : ਸੀਨੀਅਰ IPS ਅਧਿਕਾਰੀ ਦਿਨਕਰ ਗੁਪਤਾ NIA ਦੇ ਨਵੇਂ DG ਨਿਯੁਕਤ (ਵੀਡੀਓ)
ਅੱਜ ਇੱਥੇ ਹੋਈ ਮੀਟਿੰਗ 'ਚ ਹਾਜ਼ਰ ਪੰਜਾਬ ਰੋਡਵੇਜ਼ ਦੇ ਜੀ.ਐੱਮ, ਅਤੇ ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਉਹ ਨਜਾਇਜ਼ ਤੌਰ ‘ਤੇ ਚੱਲ ਰਹੀ ਬੱਸ ਸੇਵਾ ਨੂੰ ਸੂਬੇ 'ਚੋਂ ਪੂਰੇ ਤੌਰ ‘ਤੇ ਖ਼ਤਮ ਕਰਨ ਲਈ ਚੈਕਿੰਗ ਦੀ ਕਾਰਵਾਈ ਨੂੰ ਹੋਰ ਕਾਰਗਰ ਬਣਾਉਣ ਦੀ ਦਿਸ਼ਾ ਵਿੱਚ ਸਾਂਝੇ ਤੌਰ ‘ਤੇ ਕਾਰਵਾਈ ਅਮਲ 'ਚ ਲਿਆਉਣ। ਉਨ੍ਹਾਂ ਕਿਹਾ ਕਿ ਜਨਰਲ ਮੈਨੇਜਰ ਨੂੰ ਹਦਾਇਤ ਕੀਤੀ ਗਈ ਹੈ ਕਿ ਪ੍ਰਤੀ ਕਿਲੋਮੀਟਰ ਮਾਈਲੇਜ ਵਿੱਚ ਹੋਰ ਸੁਧਾਰ ਲਿਆਉਣ ਦੇ ਨਾਲ-ਨਾਲ ਸੂਬੇ ਵਿੱਚ ਸਰਕਾਰੀ ਬੱਸਾਂ 'ਚੋਂ ਤੇਲ ਚੋਰੀ ਦੀਆਂ ਘਟਨਾਵਾਂ ਨੂੰ ਵੀ ਰੋਕਣ ਲਈ ਪਾਈਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਸੂਬੇ ਵਿੱਚ ਵੀ.ਟੀ.ਐੱਸ. ਸਿਸਟਮ ਨੂੰ ਵੀ ਤੈਅ ਸਮੇਂ ‘ਤੇ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਤਾਂ ਕਿ ਸੂਬੇ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਚੱਲ ਰਹੀਆਂ ਬੱਸਾਂ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਸਰਕਾਰੀ ਕਣਕ ਪਲੰਥਾਂ ’ਚ 1.90 ਕਰੋੜ ਦਾ ਘਪਲਾ, ਵਿਭਾਗ ਵੱਲੋਂ ਚੈਕਿੰਗ ’ਤੇ ਮਾਮਲਾ ਦਰਜ
ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਿ ਟਾਈਮ ਟੇਬਲ ਦੇ ਸਲੌਟ ਵਿੱਚ ਰੋਟੇਸ਼ਨ ਵਿਧੀ ਅਪਣਾਈ ਜਾਵੇ ਤਾਂ ਜੋ ਸਭ ਨੂੰ ਬਰਾਬਰ ਮੌਕੇ ਮਿਲ ਸਕਣ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਵਿਕਾਸ ਗਰਗ ਸਕੱਤਰ ਟਰਾਂਸਪੋਰਟ ਵਿਭਾਗ, ਪ੍ਰਦੀਪ ਸੱਭਰਵਾਲ, ਅਮਨਦੀਪ ਕੌਰ ਡਾਇਰੈਕਟਰ ਸਟੇਟ ਟਰਾਂਸਪੋਰਟ ਤੇ ਵਿਮਲ ਕੁਮਾਰ ਸੇਤੀਆ ਹਾਜ਼ਰ ਸਨ।
ਇਹ ਵੀ ਪੜ੍ਹੋ : ਤਿਰੰਗੇ 'ਚ ਲਿਪਟ ਕੇ ਆਈ ਸ਼ਹੀਦ ਸਵਰਨਜੀਤ ਸਿੰਘ ਦੀ ਲਾਸ਼, ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ