ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

03/24/2024 6:18:07 PM

ਚੰਡੀਗੜ੍ਹ (ਅਰਚਨਾ ਸੇਠੀ)- ਪੰਜਾਬ ਦੇ ਸਕੂਲਾਂ ਵਿਚ ਪੜ੍ਹਦੀਆਂ ਕੁੜੀਆਂ ਦੀ ਸਕੂਲ ਛੱਡਣ ਦੀ ਦਰ ਨੂੰ ਘਟਾਉਣ ਲਈ ਸੂਬੇ ਦੀਆਂ 6.80 ਲੱਖ ਨਾਬਾਲਿਗ ਕੁੜੀਆਂ ਨੂੰ ਸੈਨੇਟਰੀ ਨੈਪਕਿਨ ਮੁਹੱਈਆ ਕਰਵਾਏ ਜਾਣਗੇ। ਸਰਕਾਰੀ ਸਕੂਲਾਂ ਵਿਚ 6ਵੀਂ ਤੋਂ 12ਵੀਂ ਜਮਾਤ ਤੱਕ ਪੜ੍ਹਦੀਆਂ ਨਾਬਾਲਿਗ ਕੁੜੀਆਂ ਲਈ ਇਹ ਵਿਵਸਥਾ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਲਾਹੌਰ 'ਚ ਪਿਛਲੇ 80 ਦਿਨਾਂ ਵਿਚ ਵਾਪਰੀਆਂ 74 ਹਜ਼ਾਰ ਵਾਰਦਾਤਾਂ, 10 ਦਿਨਾਂ ਅੰਕੜਾ ਕਰੇਗਾ ਹੈਰਾਨ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੀਆਂ ਕੁੜੀਆਂ ਨੂੰ ਮਾਹਵਾਰੀ ਦੌਰਾਨ ਸਫ਼ਾਈ ਨੂੰ ਧਿਆਨ ਵਿਚ ਰੱਖਦਿਆਂ 11 ਕਰੋੜ ਰੁਪਏ ਦਾ ਬਜਟ ਖ਼ਰਚ ਕੀਤਾ ਜਾਵੇਗਾ। ਬਜਟ ਵਿਚ ਕੁੜੀਆਂ ਨੂੰ ਸੈਨੇਟਰੀ ਨੈਪਕਿਨ ਦੇਣ ਦੇ ਨਾਲ-ਨਾਲ ਵਿਸ਼ੇਸ਼ ਪਖਾਨੇ ਵੀ ਬਣਾਏ ਜਾਣਗੇ। ਪੰਜਾਬ ਸਿੱਖਿਆ ਵਿਭਾਗ ਨੇ ਸੈਨੇਟਰੀ ਨੈਪਕਿਨ ਖਰੀਦਣ ਦਾ ਠੇਕਾ 6 ਫਰਵਰੀ 2023 ਨੂੰ ਦੋ ਕੰਪਨੀਆਂ ਨੂੰ ਦਿੱਤਾ ਸੀ।

ਇਹ ਵੀ ਪੜ੍ਹੋ :ਪੈਟਰੋਲ ਪੰਪ ’ਤੇ 100 ਦੀ ਬਜਾਏ 90 ਅਤੇ 110 ਦਾ ਪਵਾਇਆ ਜਾਂਦੈ ਤੇਲ, ਜਾਣੋ ਕੀ ਹੈ ਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News