ਪੰਜਾਬ 'ਚ ਇਸ ਤਾਰੀਖ਼ ਨੂੰ ਵਿਸ਼ੇਸ਼ ਛੁੱਟੀ ਦਾ ਐਲਾਨ, ਜਾਰੀ ਹੋ ਗਈ Notification

Tuesday, Apr 02, 2024 - 04:57 PM (IST)

ਚੰਡੀਗੜ੍ਹ : ਪੰਜਾਬ 'ਚ ਕੰਮ ਕਰਨ ਵਾਲੇ ਹਿਮਾਚਲ ਪ੍ਰਦੇਸ਼ ਅਤੇ ਯੂ. ਟੀ. ਚੰਡੀਗੜ੍ਹ ਦੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟਿੰਗ ਵਾਲੇ ਦਿਨ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦਾ ਐਲਾਨ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ ਵਲੋਂ ਸੁਰਜੀਤ ਸਿੰਘ ਰੱਖੜਾ ਨਹੀਂ ਲੜਨਗੇ ਚੋਣ, BJP 'ਚ ਜਾਣ ਬਾਰੇ ਦਿੱਤਾ ਵੱਡਾ ਬਿਆਨ (ਵੀਡੀਓ)

ਇਸ ਬਾਬਤ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ 'ਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਯੂ. ਟੀ. ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦਾ ਵੋਟਰ ਹੈ ਤਾਂ ਉਹ ਆਪਣੀ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਿਤ ਅਥਾਰਟੀ ਤੋਂ ਮਿਤੀ 01-06-2024 (ਸ਼ਨੀਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।

ਇਹ ਵੀ ਪੜ੍ਹੋ : ਸੁਖਬੀਰ ਲਈ ਅੱਜ 13 ਉਮੀਦਵਾਰਾਂ ਦੀ ਚੋਣ ਵੱਡੀ ਚੁਣੌਤੀ! ਚੰਡੀਗੜ੍ਹ ਸੱਦੇ ਪੰਜਾਬ ਦੇ ਅਕਾਲੀ

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ 'ਚ ਕੰਮ ਕਰਨ ਵਾਲੇ ਯੂ. ਟੀ. ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰਾਂ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ-1951 ਦੀ ਧਾਰਾ-135ਬੀ (1) ਮੁਤਾਬਕ 01-06-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜੰਮੂ-ਕਸ਼ਮੀਰ ਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ
ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਮਤਲਬ ਕਿ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ। ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ।

ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖ਼ਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


Babita

Content Editor

Related News