ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ

Friday, Oct 30, 2026 - 11:07 AM (IST)

ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ ਖ਼ਾਸ ਸੁਨੇਹਾ

ਜਲੰਧਰ (ਧਵਨ)-ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਨੌਜਵਾਨਾਂ ਨੂੰ ਨਸ਼ਾ-ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ ਇਕ ਜਾਗਰੂਕਤਾ ਸੁਨੇਹਾ ਜਾਰੀ ਕੀਤਾ ਗਿਆ ਹੈ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਸੁਨੇਹੇ ਵਿਚ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ, ਆਪਣੀ ਸਿਹਤ ਦਾ ਧਿਆਨ ਰੱਖਣ ਅਤੇ ਜੀਵਨ ਵਿਚ ਪਾਜ਼ੇਟਿਵ (ਹਾਂਪੱਖੀ) ਬਦਲਾਅ ਲਿਆਉਣ ਲਈ ਪ੍ਰੇਰਿਤ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ

ਇਸ ਪਹਿਲ ਦਾ ਮੁੱਖ ਮਕਸਦ ਨਸ਼ੇ ਦੀ ਸਮੱਸਿਆ ਪ੍ਰਤੀ ਸਮਾਜਿਕ ਜਾਗਰੂਕਤਾ ਵਧਾਉਣਾ, ਪ੍ਰਭਾਵਿਤ ਵਿਅਕਤੀਆਂ ਨੂੰ ਮਦਦ ਲਈ ਉਤਸ਼ਾਹਿਤ ਕਰਨਾ ਅਤੇ ਪਰਿਵਾਰਾਂ ਨੂੰ ਇਸ ਲੜਾਈ ਵਿਚ ਸਰਗਰਮ ਭਾਈਵਾਲ ਬਣਾਉਣਾ ਹੈ। ਜਾਗਰੂਕਤਾ ਸੁਨੇਹੇ ਰਾਹੀਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਆਪਣੇ ਜੀਵਨ ਦੇ ਨਿਸ਼ਾਨਿਆਂ ’ਤੇ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ। ਜਾਗਰੂਕਤਾ ਮੁਹਿੰਮ ਦਾ ਸੁਨੇਹਾ ਹੈ ਕਿ ਨਸ਼ੇ ਦੀ ਸਮੱਸਿਆ ਨੂੰ ਲੁਕਾਉਣ ਦੀ ਬਜਾਏ ਉਸ ਦੇ ਹੱਲ ਲਈ ਉਚਿਤ ਮਦਦ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News