ਬੱਚਿਆਂ ਨੂੰ ਤਣਾਅ ਮੁਕਤ ਸਿੱਖਿਆ ਦੇਣ ਲਈ ਪ੍ਰਸ਼ਾਸਨ ਦੀ ਨਿਵੇਕਲੀ ਪਹਿਲ, ''ਬੈਗ ਫ੍ਰੀ ਡੇ'' ਦੀ ਕੀਤੀ ਸ਼ੁਰੂਆਤ
Monday, Jul 15, 2024 - 04:33 AM (IST)
ਚੰਡੀਗੜ੍ਹ (ਭਾਸ਼ਾ)- ਪੰਜਾਬ ਦੇ ਫਾਜ਼ਿਲਕਾ ਜ਼ਿਲਾ ਪ੍ਰਸ਼ਾਸਨ ਨੇ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਅਨੁਭਵ ਪ੍ਰਦਾਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਬੈਗ-ਫ੍ਰੀ ਡੇਅ' ਦੀ ਸ਼ੁਰੂਆਤ ਕੀਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤਹਿਤ ਵਿਦਿਆਰਥੀਆਂ ਨੂੰ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਸਕੂਲ ਬੈਗ ਲਿਆਉਣ ਦੀ ਲੋੜ ਨਹੀਂ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ਼ਿਵ ਪਾਲ ਨੇ ਦੱਸਿਆ ਕਿ 'ਬੈਗ ਮੁਕਤ' ਦਿਵਸ 'ਤੇ ਕੋਈ ਨਿਯਮਤ ਕਲਾਸਾਂ ਨਹੀਂ ਲੱਗਣਗੀਆਂ ਅਤੇ ਰਵਾਇਤੀ ਕਲਾਸਾਂ ਦੀ ਬਜਾਏ ਰਾਫਟਿੰਗ, ਕਹਾਣੀ ਸੁਣਾਉਣ, ਕਲਾਸ ਡਿਸਕਸ਼ਨ ਅਤੇ ਯੋਗਾ ਵਰਗੀਆਂ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਬਿਨਾਂ ਟਿਕਟ ਸਫ਼ਰ ਕਰਨ ਵਾਲਿਆਂ 'ਤੇ ਰੇਲਵੇ ਵਿਭਾਗ ਦੀ ਸਖ਼ਤ ਕਾਰਵਾਈ, ਵਸੂਲਿਆ 67,000 ਰੁਪਏ ਜੁਰਮਾਨਾ
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਤਣਾਅ-ਮੁਕਤ ਸਿੱਖਣ ਦਾ ਅਨੁਭਵ ਪ੍ਰਦਾਨ ਕਰਨਾ, ਰਚਨਾਤਮਕਤਾ ਤੇ ਹੁਨਰ ਨੂੰ ਵਧਾਉਣਾ ਅਤੇ ਬੱਚਿਆਂ ਦਾ ਸਰਵਪੱਖੀ ਵਿਕਾਸ ਕਰਨਾ ਹੈ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸੇਨੂੰ ਦੁੱਗਲ ਨੇ ਕਿਹਾ, “ਬੈਗ ਫਰੀ ਡੇਅ' ‘ਤੇ ਵਿਦਿਆਰਥੀ ਸਕੂਲ ਵਿੱਚ ਬੈਗ ਨਹੀਂ ਲਿਆਉਣਗੇ। ਉਸ ਦਿਨ ਮਨੋਰੰਜਕ ਗਤੀਵਿਧੀਆਂ ਹੋਣਗੀਆਂ।
ਇਸ ਤੋਂ ਇਲਾਵਾ ਉਹ ਸ਼ਿਸ਼ਟਾਚਾਰ, ਟੀਮ ਵਿੱਚ ਕੰਮ ਕਰਨ, ਸੰਚਾਰ ਹੁਨਰ, ਚੰਗੇ ਵਿਵਹਾਰ ਅਤੇ ਮਾੜੇ ਵਿਵਹਾਰ ਬਾਰੇ ਸਿੱਖਣਗੇ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਹਿਲ ਕੁਝ ਦਿਨ ਪਹਿਲਾਂ ਸਰਕਾਰੀ ਪ੍ਰਾਇਮਰੀ ਸਕੂਲ ਏਕਤਾ ਕਲੋਨੀ, ਅਬੋਹਰ ਵਿੱਚ ਸ਼ੁਰੂ ਕੀਤੀ ਗਈ ਸੀ। ਪਾਲ ਨੇ ਦੱਸਿਆ ਕਿ ਫਾਜ਼ਿਲਕਾ ਵਿੱਚ 468 ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ 72 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ।
ਇਹ ਵੀ ਪੜ੍ਹੋ- ਦੇਖ ਲਓ ਨਸ਼ੇੜੀਆਂ ਦਾ ਹਾਲ ! ਨਸ਼ਾ ਕਰਨ ਤੋਂ ਰੋਕਿਆ ਤਾਂ ਨੌਜਵਾਨ ਨੇ ਆਪਣੇ ਪਿਓ ਨੂੰ ਹੀ ਪਹੁੰਚਾ'ਤਾ ਹਸਪਤਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e