ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵਿਸ਼ੇਸ਼ ਉਪਰਾਲਾ, ਚੁੱਕਿਆ ਇਹ ਕਦਮ
Saturday, Jan 06, 2024 - 09:02 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਦੇ ਨਾਲ ਸਕੂਲ ਇੰਫਰਾਸਟਰੱਚਰ ’ਤੇ ਤੀਜੀ ਅੱਖ ਦੀ ਨਜ਼ਰ ਰਹੇਗੀ। ਇਸੇ ਲੜੀ ਤਹਿਤ ਸਕੂਲ ਸਿੱਖਿਆ ਵਿਭਾਗ ਨੇ ਸੂਬੇ ਦੇ 23 ਜ਼ਿਲ੍ਹਿਆਂ ਦੇ 18897 ਸਰਕਾਰੀ ਸਕੂਲਾਂ ’ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਵਿਚ 15327 ਸਕੂਲ ਐਲੀਮੈਂਟਰੀ ਅਤੇ 3570 ਸੈਕੰਡਰੀ ਪੱਧਰ ਦੇ ਸਕੂਲ ਹਨ।
ਖ਼ਾਸ ਗੱਲ ਇਹ ਹੈ ਕਿ ਸਕੂਲਾਂ ’ਚ ਕੈਮਰੇ ਲਗਾਉਣ ਲਈ ਬਾਕਾਇਦਾ ਵਿਭਾਗ ਨੇ ਸਪੈਸੀਫਿਕੇਸ਼ਨ ਫਾਈਨਲ ਕੀਤੀ ਹੈ, ਜਿਸ ਤਹਿਤ ਹੀ ਸਕੂਲਾਂ ਨੂੰ ਕੈਮਰੇ ਇੰਸਟਾਲ ਕਰਵਾਉਣਗੇ ਹੋਣਗੇ। ਵਿਭਾਗ ਵੱਲੋਂ ਜਾਰੀ ਪੱਤਰ ਮੁਤਾਬਕ ਸੂਬੇ ਭਰ ਦੇ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ, ਸਟਾਫ਼ ਅਤੇ ਸਕੂਲ ਦੇ ਕੀਮਤੀ ਸਾਮਾਨ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਮੱਗਰ ਸਿੱਖਿਆ ਦੇ ਅਧੀਨ ਸੇਫਟੀ ਅਤੇ ਸਕਿਓਰਿਟੀ ਕੰਪੋਨੈਂਟ ਅਧੀਨ ਸਕੂਲਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾਣੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ
ਇਸ ਉਦੇਸ਼ ਦੀ ਪੂਰਤੀ ਲਈ ਸੂਬੇ ਭਰ ਦੇ ਉਕਤ ਐਲੀਮੈਂਟਰੀ ਸਕੂਲਾਂ ਨੂੰ 3.06 ਕਰੋੜ ਅਤੇ ਸੈਕੰਡਰੀ ਸਕੂਲਾਂ ਨੂੰ ਲਗਭਗ 71 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8