ਪੰਜਾਬ ''ਚ ਵਿਦਿਆਰਥੀਆਂ ਦੇ ਰਿਆਇਤੀ ਬੱਸ ਪਾਸ ਸਬੰਧੀ ਜਾਰੀ ਹੋਈਆਂ ਹਦਾਇਤਾਂ

06/27/2024 2:18:50 PM

ਮੋਹਾਲੀ (ਨਿਆਮੀਆਂ) : ਮੌਜੂਦਾ ਵਿੱਦਿਅਕ ਸੈਸ਼ਨ ਦੌਰਾਨ ਪੰਜਾਬ ਦੇ ਵੱਖ-ਵੱਖ ਸਰਕਾਰੀ, ਐਫੀਲੀਏਟਿਡ ਅਤੇ ਏਡਿਡ ਸਕੂਲਾਂ 'ਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਸਰਕਾਰੀ ਬੱਸਾਂ 'ਚ ਸਫ਼ਰ ਕਰਕੇ ਸਕੂਲ ਤੱਕ ਪਹੁੰਚਣ ਲਈ ਰਿਆਇਤੀ ਪਾਸ ਬਣਾਉਣ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਇਸ ਸਕੀਮ ਲਈ ਵਿਦਿਆਰਥੀਆਂ ਨੂੰ ਮਿਲਿਆ ਆਖ਼ਰੀ ਮੌਕਾ, ਜਲਦੀ ਕਰ ਦਿਓ Apply

ਇਨ੍ਹਾਂ ਹਦਾਇਤਾਂ 'ਚ ਕਿਹਾ ਗਿਆ ਹੈ ਕਿ ਸੂਬੇ ਦੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਨਵੇਂ ਦਾਖ਼ਲੇ ਅਤੇ ਪਹਿਲਾਂ ਤੋਂ ਦਾਖ਼ਲ ਹੋਏ ਵਿਦਿਆਰਥੀਆਂ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਸ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਅਧੀਨ ਆਉਂਦੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀ ਸੂਚੀ ਤਿਆਰ ਕਰਨ। ਇਸ ਸੂਚੀ 'ਚ ਸਕੂਲ-ਵਾਰ ਰਿਆਇਤੀ ਦਰਾਂ ‘ਤੇ ਬੱਸ ਪਾਸਾਂ ਦੀ ਮੰਗ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਦੇ ਵੇਰਵੇ ਸ਼ਾਮਲ ਹੋਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀ Increment ਨੂੰ ਲੈ ਕੇ ਹਾਈਕੋਰਟ ਦਾ ਅਹਿਮ ਫ਼ੈਸਲਾ, ਪੜ੍ਹੋ ਕੀ ਹੈ ਪੂਰੀ ਖ਼ਬਰ

ਇਹ ਸੂਚਨਾ ਮੈਨੇਜਿੰਗ ਡਾਇਰੈਕਟਰ ਸਟੇਟ ਟਰਾਂਸਪੋਰਟ ਵਿਭਾਗ ਅਤੇ ਮੈਨੇਜਿੰਗ ਡਾਇਰੈਕਟਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.) ਪਟਿਆਲਾ ਨੂੰ ਭੇਜੀ ਜਾਵੇ। ਜ਼ਿਕਰਯੋਗ ਹੈ ਕਿ ਇਸੇ ਸੂਚਨਾ ਦੇ ਆਧਾਰ 'ਤੇ ਵਿਦਿਆਰਥੀਆਂ ਦੇ ਰਿਆਇਤੀ ਬੱਸ ਪਾਸ ਬਣਦੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News