ਸਪੈਸ਼ਲ ਬੱਚਿਆਂ ਨਾਲ ਮਿਲ ਵਿਧਾਇਕ ਪਿੰਕੀ ਨੇ ਮਨਾਇਆ ਦੀਵਾਲੀ ਦਾ ਤਿਉਹਾਰ

10/25/2019 10:58:51 AM

ਫਿਰੋਜ਼ਪੁਰ (ਸੰਨੀ) - ਸਰਬੱਤ ਦਾ ਭਲਾ ਵੈੱਲਫੇਅਰ ਸੁਸਾਇਟੀ ਫ਼ਿਰੋਜ਼ਪੁਰ ਵਲੋਂ ਸਪੈਸ਼ਲ ਬੱਚਿਆਂ (ਡੈਫ ਅਤੇ ਡੰਭ) ਦੀ ਦੇਖ-ਰੇਖ ਅਤੇ ਉਨ੍ਹਾਂ ਦੇ ਵਿਕਾਸ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ। ਦੀਵਾਲੀ ਦੇ ਤਿਉਹਾਰ ਦੇ ਸਬੰਧ 'ਚ ਇਸ ਸੁਸਾਇਟੀ ਵਲੋਂ ਸਪੈਸ਼ਲ ਰਿਸੋਰਸ ਸੈਂਟਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਉਕਤ ਬੱਚਿਆਂ ਲਈ ਇਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ 'ਚ ਬੱਚਿਆਂ ਦੀ ਹੌਂਸਲਾ-ਅਫਜਾਈ ਕਰਨ ਤੇ ਉਨ੍ਹਾਂ ਨਾਲ ਦੀਵਾਲੀ ਦਾ ਤਿਉਹਾਰ ਮਨਾਉਣ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਿਸ਼ੇਸ਼ ਤੌਰ 'ਤੇ ਪਹੁੰਚੇ।

PunjabKesari
ਇਸ ਦੌਰਾਨ ਵਿਧਾਇਕ ਪਰਮਿੰਦਰ ਪਿੰਕੀ ਨੇ ਸਪੈਸ਼ਲ ਬੱਚਿਆਂ ਵਲੋਂ ਖ਼ੁਦ ਤਿਆਰ ਕੀਤੇ ਗਏ ਦੀਵੇ, ਮੋਮਬਤੀਆਂ, ਪੈਨ ਆਦਿ ਦੇਖੇ ਅਤੇ ਖੁੱਲ ਕੇ ਉਨ੍ਹਾਂ ਦੀ ਇਸ ਕਲਾ ਦੀ ਪ੍ਰਸ਼ੰਸਾ ਕੀਤੀ। ਇਸ ਦੌਰਾਨ ਬੱਚਿਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ ਅਤੇ ਬੱਚਿਆਂ ਨੇ ਆਪਣੇ ਗੀਤਾਂ ਅਤੇ ਭੰਗੜੇ ਨਾਲ ਸਭ ਦਾ ਮਨ ਮੋਹ ਲਿਆ।
PunjabKesari
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਪਿੰਕੀ ਨੇ ਕਿਹਾ ਕਿ ਅੱਜ ਦਾ ਦਿਨ ਉਨ੍ਹਾਂ ਲਈ ਸਭ ਤੋਂ ਵੱਧ ਖੁਸ਼ੀ ਵਾਲਾ ਦਿਨ ਸੀ, ਕਿਉਂਕਿ ਇਨ੍ਹਾਂ ਬੱਚਿਆਂ ਨਾਲ ਦੀਵਾਲੀ ਦਾ ਤਿਉਹਾਰ ਮਨਾ ਕੇ ਉਨ੍ਹਾਂ ਨੂੰ ਆਤਮਿਕ ਸ਼ਾਂਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਹੈਰਾਨ ਹਨ ਕਿ ਜੋ ਬੱਚੇ ਬੋਲ ਨਹੀਂ ਸਕਦੇ, ਸੁਣ ਨਹੀਂ ਸਕਦੇ ਉਨ੍ਹਾਂ ਨੇ ਇਨ੍ਹਾਂ ਸ਼ਾਨਦਾਰ ਭੰਗੜਾ ਪਾ ਦੇ ਦਿਖਾਇਆ। ਇਹ ਬੱਚੇ ਸਾਡੇ ਫ਼ਿਰੋਜ਼ਪੁਰ ਸ਼ਹਿਰ ਦੇ ਬੱਚੇ ਹਨ, ਜਿਨ੍ਹਾਂ 'ਚ ਟੈਲੈਂਟ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਇਹ ਬੱਚੇ ਇਕ-ਨਾ-ਇਕ ਦਿਨ ਜ਼ਰੂਰ ਸਾਡੇ ਸ਼ਹਿਰ ਦਾ ਨਾਂ ਰੌਸ਼ਨ ਕਰਨਗੇ।


rajwinder kaur

Content Editor

Related News