ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਇਆ ਵਿਸ਼ੇਸ਼ ਲੈਕਚਰ
Monday, Jul 21, 2025 - 03:24 AM (IST)

ਅੰਮ੍ਰਿਤਸਰ (ਸਰਬਜੀਤ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਅਧੀਨ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਦੌਰਾਨ ਪ੍ਰੋਫੈਸਰ ਹਰਪ੍ਰੀਤ ਸਿੰਘ (ਧਰਮ ਅਧਿਐਨ) ਮੁੱਖ ਬੁਲਾਰੇ ਵਜੋਂ ਵਿਦਿਆਰਥੀਆਂ ਦੇ ਰੂਬਰੂ ਹੋਏ। ਉਹਨਾਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਪ੍ਰਮੁੱਖ ਕਾਰਜਾਂ ਦੇ ਵਿਸ਼ੇ ਉਪਰ ਵਿਦਿਆਰਥੀਆਂ ਨਾਲ ਸਾਂਝ ਪਾਈ।
ਇਹ ਵੀ ਪੜ੍ਹੋ : ਹੁਣ ਸਕੂਲਾਂ 'ਚ ਵੀ ਬੱਚਿਆਂ ਦਾ ਹੋਵੇਗਾ ਆਧਾਰ ਕਾਰਡ ਅਪਡੇਟ! UIDAI ਨੇ ਬਣਾਇਆ ਮਾਸਟਰ ਪਲਾਨ
ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵਿਲੱਖਣ ਸੂਝਬੂਝ ਅਤੇ ਦੈਵੀ ਬਖਸ਼ਿਸ਼ਾਂ ਨਾਲ ਨਿਵਾਜੇ ਹੋਏ ਸਨ ਜਿਸ ਕਰਕੇ ਉਹਨਾਂ ਦੇ ਪਿਤਾ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਉਹਨਾਂ ਦੀ ਚੋਣ ਗੁਰੂ ਨਾਨਕ ਦੀ ਗੁਰਿਆਈ ਲਈ ਕੀਤੀ। ਉਨ੍ਹਾਂ ਨੇ 'ਗੁਰੂ ਕੀਆਂ ਸਾਖੀਆਂ' ਸਰੋਤ ਦਾ ਵਿਦਿਆਰਥੀਆਂ ਨੂੰ ਹਵਾਲਾ ਦਿੰਦਿਆਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਵੱਡੇ ਭਰਾ ਬਾਬਾ ਰਾਮਰਾਏ ਜੀ ਵੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋਂ ਉਪਰੰਤ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਚਰਨਾਂ ਉੱਪਰ ਨਤਮਸਤਕ ਹੋਏ ਅਤੇ ਉਹਨਾਂ ਨੇ ਔਰੰਗਜ਼ੇਬ ਦੇ ਦਰਬਾਰ ਵਿੱਚ ਹੋਈਆਂ ਗਲਤੀਆਂ ਨੂੰ ਪ੍ਰਵਾਨ ਕਰਕੇ ਖਿਮਾ ਜਾਚਨਾ ਕੀਤੀ। ਉਪਰੰਤ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀਆਂ ਸਿੱਖਿਆਵਾਂ ਉੱਪਰ ਜੀਵਨ ਢਾਲਣਾ ਚਾਹੀਦਾ ਹੈ। ਇਸ ਸਮੇਂ ਸਮੂਹ ਸਟਾਫ ਹਾਜ਼ਰ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8