ਪੰਜਾਬ ਸਰਕਾਰ ਦੀ ਵਿਲੱਖਣ ਪਹਿਲਕਦਮੀ, ਦਿਵਿਆਂਗਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕਰਜ਼ਾ ਕੈਂਪ

11/16/2022 12:44:49 AM

ਚੰਡੀਗੜ੍ਹ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕੇ ਉਨ੍ਹਾਂ ਦਾ ਹੱਲ ਕਰੇਗੀ ਤੇ ਉਨ੍ਹਾਂ ਮੰਗਾਂ ਦਾ ਛੇਤੀ ਹੀ ਨਿਪਟਾਰਾ ਕੀਤਾ ਜਾਵੇਗਾ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ, ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਖਾਲੀ ਅਤੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ, ਦਿਵਿਆਂਗ ਮੁਲਾਜ਼ਮਾਂ ਦੀ ਤਰੱਕੀ ਕਰਨ, ਦਿਵਿਆਂਗ ਖਿਡਾਰੀ ਵਰਗ ਨਾਲ ਸਬੰਧਤ ਮੰਗਾਂ, ਦਿਵਿਆਂਗ ਵਰਗ ਦੀਆਂ ਪੈਨਸ਼ਨ ਸਬੰਧੀ ਮੰਗਾਂ,  ਦਿਵਿਆਗਾਂ ਨੂੰ ਮੁਫ਼ਤ ਕਣਕ ਦੀ ਸਹੂਲਤਾਂ ਤੋਂ ਇਲਾਵਾ ਹੋਰ ਜਾਇਜ਼ ਮੰਗਾਂ ਦੇ ਛੇਤੀ ਹੱਲ ਸਬੰਧੀ ਸਬੰਧਤ ਵਿਭਾਗਾਂ ਤਾਲਮੇਲ ਕੀਤਾ ਜਾ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਹੁਣ ਭਾਰਤ ਵਿਚ ਤਿਆਰ ਹੋਵੇਗਾ ਆਈਫ਼ੋਨ, ਇਸ ਸ਼ਹਿਰ ਵਿਚ ਬਣ ਰਹੀ ਫੈਕਟਰੀ

PunjabKesari

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਕੁੱਝ ਜ਼ਿਲ੍ਹਿਆ ਵਿੱਚ ਬੈਂਕ ਕਰਜ਼ੇ ਸਬੰਧੀ ਕੈਂਪ ਆਯੋਜਿਤ ਕਰਨ ਜਾ ਰਹੀ ਹੈ। ਉਨ੍ਹਾਂ ਦਿਵਿਆਂਗਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਲੈ ਕੇ ਇਸ ਮੌਕੇ ਦਾ ਪੂਰਾ ਫਾਇਦਾ ਉਠਾਉਣ। ਉਨ੍ਹਾਂ ਮੀਟਿੰਗ ਦੌਰਾਨ ਦਿਵਿਆਂਗਾਂ ਨੂੰ ਕਿਹਾ ਕਿ ਈ-ਮੇਲ ਆਈ.ਡੀ.disabilitybranch104@gmail.com ਤੇ ਆਪਣੀ ਸਮੱਸਿਆ ਮੇਲ ਕਰ ਸਕਦੇ ਹਨ।

ਇਸ ਮੀਟਿੰਗ ਵਿਚ ਸਮਾਜਿਕ ਸੁਰੱਖਿਆ ਵਿਭਾਗ ਦੇ ਡਾਇਰੈਕਟਰ ਮਾਧਵੀ ਕਟਾਰੀਆ,  ਐਡੀਸ਼ਨਲ ਡਾਇਰੈਕਟਰ ਲਿੱਲੀ ਚੋਧਰੀ, ਡਿਪਟੀ ਡਾਇਰੈਕਟਰ ਸੰਤੋਸ਼ ਵਿਰਦੀ, ਡਿਪਟੀ ਡਾਇਰੈਕਟਰ ਚਰਨਜੀਤ ਸਿੰਘ ਮਾਨ ਵੀ ਸ਼ਾਮਲ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News