29 ਜੁਲਾਈ ਤੋਂ 3 ਅਗਸਤ ਤੱਕ ਸਪੈਸ਼ਲ ਲੋਕ ਅਦਾਲਤ ਦਾ ਹੋਵੇਗਾ ਆਯੋਜਨ
Tuesday, Jul 09, 2024 - 05:22 PM (IST)

ਫਾਜ਼ਿਲਕਾ (ਨਾਗਪਾਲ) : ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਹੈ ਕਿ ਸੁਪਰੀਮ ਕੋਰਟ, ਨਵੀਂ ਦਿੱਲੀ ਵਲੋਂ 29 ਜੁਲਾਈ ਤੋਂ 3 ਅਗਸਤ 2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਸ ਲਈ ਜਿਨ੍ਹਾਂ ਲੋਕਾਂ ਦੇ ਕੇਸ ਸੁਪਰੀਮ ਕੋਰਟ ’ਚ ਚੱਲ ਰਹੇ ਹਨ, ਉਹ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ’ਚ ਲੱਗਣ ਵਾਲੀ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹਨ ਤਾਂ ਉਹ ਇਸ ਲੋਕ ਅਦਾਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤ ਰਾਹੀਂ ਰਾਜ਼ੀਨਾਮਾ ਕਰਵਾ ਕੇ ਵੱਧ ਤੋਂ ਵੱਧ ਲਾਭ ਲਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਵਧੇਰੀ ਜਾਣਕਾਰੀ ਲਈ ਟੋਲ ਫਰੀ ਨੰਬਰ 15100 'ਤੇ ਸੰਪਰਕ ਕੀਤਾ ਜਾ ਸਕਦਾ ਹੈ।