ਸਪੈਸ਼ਲ ਲੋਕ ਅਦਾਲਤ ਦਾ ਆਯੋਜਨ, ਮੌਕੇ ''ਤੇ 135 ਕੇਸਾਂ ਦਾ ਕੀਤਾ ਗਿਆ ਨਿਪਟਾਰਾ
Saturday, Nov 21, 2026 - 05:18 PM (IST)
ਫਿਰੋਜ਼ਪੁਰ (ਖੁੱਲਰ) : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ. ਏ. ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ 'ਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਸਪੈਸ਼ਲ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਵਿਚ 2 ਬੈਂਚ, ਸਬ ਤਹਿਸੀਲ ਜ਼ੀਰਾ 2 ਅਤੇ ਗੁਰੂਹਰਸਹਾਏ ਵਿਖੇ 2 ਬੈਂਚ ਬਣਾਏ ਗਏ।
ਇਨ੍ਹਾਂ ਬੈਂਚਾਂ 'ਚ ਕੁੱਲ 694 ਕੇਸ ਨਿਪਟਾਰੇ ਲਈ ਲਗਾਏ ਗਏ, ਜਿਨ੍ਹਾਂ ਵਿੱਚੋਂ 135 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਹੁਣ 12 ਦਸੰਬਰ, 2026 ਨੂੰ ਵੀ ਕੌਮ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਲੋਕ ਅਦਾਲਤ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤ ਦੁਆਰਾ ਕਰਵਾਉਣ।
