ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਖ਼ਾਸ ਖ਼ਬਰ, ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

Friday, Jul 12, 2024 - 07:13 PM (IST)

ਚੰਡੀਗੜ੍ਹ (ਬਿਊਰੋ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਲਗਾਤਾਰ ਕਾਰਜ਼ਸ਼ੀਲ ਹੈ। ਅਸ਼ੀਰਵਾਦ ਫਾਰ ਅਨੁਸੂਚਿਤ ਜਾਤੀਆਂ ਸਕੀਮ ਅਧੀਨ ਸਾਲ 2023-24 ਦੇ ਅਨੁਸੂਚਿਤ ਜਾਤੀ ਦੇ ਕੁੱਲ 6314 ਲਾਭਪਾਤਰੀਆਂ ਨੂੰ 32.20 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ  ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮਲੇਰਕੋਟਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਅਨੁਸੂਚਿਤ ਜਾਤੀਆਂ ਦੇ 6314 ਲਾਭਪਾਤਰੀਆਂ ਲਈ 32.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਅਨੁਸੂਚਿਤ ਜਾਤੀਆਂ ਦੇ ਅਸ਼ੀਰਵਾਦ ਪੋਰਟਲ ਅਤੇ ਪ੍ਰਾਪਤ ਕੁੱਲ 6314 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 01, ਫਰੀਦਕੋਟ ਦੇ 482, ਗੁਰਦਾਸਪੁਰ ਦੇ 757, ਹੁਸ਼ਿਆਰਪੁਰ ਦੇ 1356, ਮਲੇਰਕੋਟਲਾ ਦੇ 253, ਮੋਗਾ ਦੇ 817, ਸ੍ਰੀ ਮੁਕਤਸਰ ਸਾਹਿਬ ਦੇ 935, ਸੰਗਰੂਰ ਦੇ 854 ਅਤੇ ਤਰਨਤਾਰਨ ਦੇ 859 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ- ਮੁੰਡੇ ਦਾ ਸ਼ਰਮਨਾਕ ਕਾਰਾ, ਮੰਗੇਤਰ ਦੀਆਂ ਨਿੱਜੀ ਤਸਵੀਰਾਂ ਕੀਤੀਆਂ ਵਾਇਰਲ, ਜਦ ਖੁੱਲ੍ਹੀ ਸੱਚਾਈ ਤਾਂ ਕੁੜੀ ਦੇ ਉੱਡੇ ਹੋਸ਼

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖ਼ਾਤਿਆਂ ਵਿੱਚ ਕੀਤੀ ਜਾਂਦੀ ਹੈ।

ਇਹ ਵੀ ਪੜ੍ਹੋ- ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਦਿਸ਼ਾ-ਨਿਰਦੇਸ਼ ਹੋਏ ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News