ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ

Thursday, Aug 08, 2024 - 06:43 PM (IST)

ਮਾਤਾ ਚਿੰਤਪੁਰਨੀ ਦੇ ਮੇਲੇ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਇਨ੍ਹਾਂ ਵਾਹਨਾਂ ਲਈ ਰੂਟ ਕੀਤਾ ਗਿਆ ਡਾਇਵਰਟ

ਹੁਸ਼ਿਆਰਪੁਰ (ਘੁੰਮਣ)-5 ਅਗਸਤ ਤੋਂ ਸ਼ੁਰੂ ਹੋਏ ਮਾਤਾ ਚਿੰਤਪੁਰਨੀ ਦੇ ਮੇਲੇ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਬੁੱਧਵਾਰ ਸਾਂਝੇ ਤੌਰ ’ਤੇ ਮਾਤਾ ਚਿੰਤਪੁਰਨੀ ਮੇਲੇ ਦਾ ਦੌਰਾ ਕਰਦਿਆਂ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨਿਕ ਅਤੇ ਪੁਲਸ ਅਧਿਕਾਰੀਆਂ ਨੂੰ ਮੇਲੇ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਰਧਾਲੂਆਂ ਦੀ ਸੁਵਿਧਾ ਦਾ ਪੂਰਾ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਰਿਲਾਇੰਸ ਇੰਡਸਟਰੀ ਦੇ ਨਾਲ ਬਣਾਏ ਗਏ ਕੰਟਰੋਲ ਰੂਮ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦਾ ਨੰਬਰ 01882-290934 ਹੈ। ਜੇਕਰ ਕਿਸੇ ਸ਼ਰਧਾਲੂ ਨੂੰ ਕੋਈ ਸਮੱਸਿਆ ਆਉਂਦੀ ਹੈ, ਤਾਂ ਉਹ ਉਕਤ ਨੰਬਰ ’ਤੇ ਸੰਪਰਕ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵੱਲੋਂ ਅਸਥਾਈ ਪਖਾਨੇ, ਡਸਟਬਿਨ, ਦਵਾਈਆਂ, ਫਾਇਰ ਬ੍ਰਿਗੇਡ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟ੍ਰੈਫਿਕ ਕੰਟਰੋਲ ਅਤੇ ਸਾਫ਼-ਸਫ਼ਾਈ ਲਈ ਵੀ ਟੀਮਾਂ ਤਾਇਨਾਤ ਹਨ। ਉਨ੍ਹਾਂ ਲੰਗਰ ਕਮੇਟੀਆਂ ਨਾਲ ਵੀ ਸਫ਼ਾਈ ਵਿਵਸਥਾ ਬਣਾਈ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ’ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ’ਤੇ ਮਾਤਾ ਦੇ ਦਰਸ਼ਨਾਂ ਲਈ ਨਾ ਜਾਣ।

ਇਹ ਵੀ ਪੜ੍ਹੋ- ਆਪ੍ਰੇਸ਼ਨ ਈਗਲ-5 : ਪੰਜਾਬ ਪੁਲਸ ਨੇ ਨਸ਼ਿਆਂ ਦੇ ਹੌਟਸਪੌਟਸ ਨੂੰ ਨਿਸ਼ਾਨਾ ਬਣਾ ਕੀਤੀ ਵੱਡੀ ਕਾਰਵਾਈ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਭਾਰੀ ਵਾਹਨ ਅਤੇ ਟਿੱਪਰਾਂ ਨੂੰ ਹਿਮਾਚਲ ਤੋਂ ਡਾਇਵਰਟ ਕਰ ਦਿੱਤਾ ਗਿਆ ਹੈ ਅਤੇ ਹੁਸ਼ਿਆਰਪੁਰ ਤੋਂ ਜਾਣ ਵਾਲੇ ਭਾਰੀ ਵਾਹਨਾਂ ਅਤੇ ਟਿਪਰਾਂ ਨੂੰ ਭੰਗੀ ਚੋਅ ਤੋਂ ਡਾਇਵਰਟ ਕਰਦੇ ਹੋਏ ਊਨਾ ਭੇਜਿਆ ਜਾ ਰਿਹਾ ਹੈ। ਇਸ ਮੌਕੇ ਐੱਸ. ਪੀ. ਮਨੋਜ ਠਾਕੁਰ, ਡੀ. ਐੱਸ. ਪੀ. ਅਮਰਨਾਥ, ਸੰਦੀਪ ਸ਼ਰਮਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੇ 872 ਦਿਨਾਂ ਦੇ ਕਾਰਜਕਾਲ 'ਚ 44,250 ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ: ਭਗਵੰਤ ਮਾਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News