ਚੋਣ ਡਿਊਟੀ ਦੀ ਰਿਹਰਸਲ ''ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ

Sunday, May 12, 2024 - 06:21 PM (IST)

ਅੰਮ੍ਰਿਤਸਰ (ਨੀਰਜ)-ਲੋਕ ਸਭਾ ਚੋਣਾਂ 2024 ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਜਿਨ੍ਹਾਂ ਦੀ ਡਿਊਟੀ ਇਲੈਕਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਬਤੌਰ ਪੀ. ਆਰ. ਓ/ਏ. ਪੀ. ਆਰ. ਓ/ਪੋਲਿੰਗ ਅਫ਼ਸਰ ਲਾਈ ਗਈ ਹੈ, ਦੀ ਪਹਿਲੀ ਰਿਹਰਸਲ ਮੌਕੇ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਆਪਣੀ ਇਲੈਕਸ਼ਨ ਡਿਊਟੀ ’ਤੇ ਹਾਜ਼ਰ ਨਹੀਂ ਹੋਏ, ਜਿਸ ਦਾ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਣਸ਼ਿਆਮ ਥੋਰੀ ਨੇ ਗੰਭੀਰ ਨੋਟਿਸ ਲੈਂਦੇ ਹੋਏ ਉਨ੍ਹਾਂ ਖ਼ਿਲਾਫ਼ ਕਾਨੂੰਨੀ ਤੇ ਅਨੁਸ਼ਾਸਨੀ ਕਾਰਵਾਈ ਅਮਲ ’ਚ ਲਿਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਸੁਣਨ ਦਾ ਆਖ਼ਰੀ ਮੌਕਾ ਦਿੱਤਾ ਹੈ।

ਇਹ ਵੀ ਪੜ੍ਹੋ- ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਵਧੀਕ ਚੋਣ ਅਧਿਕਾਰੀ ਕਮ ਵਧੀਕ ਡਿਪਟੀ ਕਮਿਸ਼ਨ ਜੋਤੀ ਬਾਲਾ ਨੇ ਇਸ ਸਬੰਧੀ ਸਹਾਇਕ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਜ਼ਿਲਾ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ ਕਿ ਅਜਿਹੇ ਕਰਮਚਾਰੀ ਆਪਣੀ ਗੈਰ-ਹਾਜ਼ਰੀ ਸਬੰਧੀ ਆਪਣਾ ਸਪੱਸ਼ਟੀਕਰਨ ਦੇ ਸਕਣ ਪਰ ਇਸ ਦੇ ਬਾਵਜੂਦ ਬਹੁਤ ਸਾਰੇ ਅਧਿਕਾਰੀ/ਕਰਮਚਾਰੀ ਨੋਟਿਸ ਦਾ ਜਵਾਬ/ਸਪੱਸ਼ਟੀ ਕਰਨ ਦੇਣ ਲਈ ਹਾਜ਼ਰ ਨਹੀਂ ਹੋਏ, ਜਿਸ ਕਾਰਨ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਇਕ ਆਖਰੀ ਮੌਕਾ 13 ਮਈ ਨੂੰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਗੁਰੂ ਨਾਨਕ ਦੇਵ ਆਡੀਟੋਰੀਅਮ ਨੇੜੇ ਬੱਸ ਸਟੈਂਡ ਅੰਮ੍ਰਿਤਸਰ ਵਿਖੇ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਉਨ੍ਹਾਂ ਦੱਸਿਆ ਕਿ ਜੇਕਰ ਫਿਰ ਵੀ ਕੋਈ ਅਧਿਕਾਰੀ/ਕਰਮਚਾਰੀ ਆਪਣੀ ਗੈਰ-ਹਾਜ਼ਰੀ ਦਾ ਸਪੱਸ਼ਟੀ ਕਰਨ ਦੇਣ ਲਈ ਨਿਸ਼ਚਿਤ ਮਿਤੀ/ਸਥਾਨ ’ਤੇ ਨਹੀਂ ਪਹੁੰਚਦਾ ਤਾਂ ਇਹ ਸਮਝ ਲਿਆ ਜਾਵੇਗਾ ਕਿ ਉਹ ਆਪਣੀ ਗੈਰ-ਹਾਜ਼ਰੀ ਦੇ ਸਬੰਧ ’ਚ ਕੋਈ ਜਵਾਬ ਨਹੀਂ ਦੇਣਾ ਚਾਹੁੰਦਾ। ਇਸ ਦੇ ਅਧਾਰ ’ਤੇ ਜ਼ਿਲਾ ਚੋਣ ਅਫਸਰ ਅੰਮ੍ਰਿਤਸਰ ਵੱਲੋਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਕਾਨੂੰਨ ਅਨੁਸਾਰ ਅਗਲੇਰੀ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੋਟਿਸ ਦਾ ਜਵਾਬ/ਸਪੱਸ਼ਟੀ ਕਰਨ ਦੇਣ ਪਹੁੰਚੇ ਅਧਿਕਾਰੀਆਂ/ਕਰਮਾਚਾਰੀਆਂ ਦੀ ਸੁਣਵਾਈ ਪਾਰਦਰਸ਼ੀ ਤਰੀਕੇ ਨਾਲ ਕਰਨ ਲਈ ਅਤੇ ਜਵਾਬ/ਸਪੱਸ਼ਟੀ ਕਰਨ ਦੇ ਸਹੀ ਫੈਸਲਾ ਲੈਣ ਲਈ ਜ਼ਿਲਾ ਚੋਣ ਅਧਿਕਾਰੀ ਵੱਲੋਂ ਸ਼੍ਰੀਮਤੀ ਸੋਨਮ ਆਈ. ਏ. ਐੱਸ. ਦੀ ਅਗਵਾਈ ਹੇਠ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਬਾਅਦ ਕੋਈ ਸੁਣਵਾਈ ਨਹੀਂ ਹੋਵੇਗੀ, ਸਗੋਂ ਕਰਮਚਾਰੀ ਅਤੇ ਉਸ ਵਿਭਾਗ ਦੇ ਜ਼ਿਲਾ ਮੁਖੀ ਖ਼ਿਲਾਫ਼ ਕਾਰਵਾਈ ਲਈ ਲਿਖ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News