ਗੁੜ ਦੇ ਸ਼ੌਕੀਨਾਂ ਲਈ ਖ਼ਾਸ ਖ਼ਬਰ, ਛਾਪੇਮਾਰੀ ਦੌਰਾਨ ਨਸ਼ਟ ਕਰਵਾਇਆ 2 ਕੁਇੰਟਲ ਗੁੜ
Wednesday, Nov 06, 2024 - 02:46 PM (IST)
ਹੁਸ਼ਿਆਰਪੁਰ (ਘੁੰਮਣ)-ਲੋਕਾਂ ਨੂੰ ਸਾਫ਼ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾਉਣ ਲਈ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਅਫ਼ਸਰ ਹੁਸ਼ਿਆਰਪੁਰ ਡਾ. ਜਤਿੰਦਰ ਭਾਟੀਆ ਅਤੇ ਫੂਡ ਸੇਫਟੀ ਟੀਮ ਵੱਲੋਂ ਹੁਸ਼ਿਆਰਪੁਰ ਦੇ ਨਾਲ ਲਗਦੇ ਕਸਬਾ ਹਰਿਆਣਾ ਵੱਲ ਗੁੜ ਦੇ ਵੇਲਣਿਆਂ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ ਪਾਇਆ ਗਿਆ ਕਿ ਨਵਾਂ ਗੁੜ ਬਣਾਉਣ ਲਈ ਪੁਰਾਣਾ ਅਤੇ ਖ਼ਰਾਬ ਗੁੜ ਵਰਤਿਆ ਜਾ ਰਿਹਾ ਸੀ। ਜ਼ਿਲ੍ਹਾ ਸਿਹਤ ਅਫ਼ਸਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਦੋ ਕੁਇੰਟਲ ਖ਼ਰਾਬ ਗੁੜ ਮੌਕੇ ’ਤੇ ਹੀ ਨਸ਼ਟ ਕਰਵਾਇਆ ਗਿਆ। ਵੇਲਣੇ ਵਾਲਿਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ- ਬੱਚੇ ਦੇ ਜਨਮ ਦੀ ਖ਼ੁਸ਼ੀ 'ਚ ਮਠਿਆਈ ਵੰਡ ਕੇ ਪਰਤ ਰਹੇ 2 ਦੋਸਤਾਂ ਨਾਲ ਹੋਇਆ ਉਹ ਜੋ ਸੋਚਿਆ ਨਾ ਸੀ
ਸਿਹਤ ਵਿਭਾਗ ਦੀ ਟੀਮ ਵੱਲੋਂ ਵੇਲਣਿਆਂ ਤੋਂ ਇਲਾਵਾ ਵੱਖ-ਵੱਖ ਥਾਵਾਂ ਤੋਂ ਫਾਸਟ ਫੂਡ ਅਤੇ ਹੋਰ ਖਾਧ ਪਦਾਰਥਾਂ ਦੀ ਵੀ ਚੈਕਿੰਗ ਕੀਤੀ ਗਈ ਅਤੇ ਗੁੜ, ਖੰਡ, ਡ੍ਰਾਈ ਖਜ਼ੂਰ, ਹਲਦੀ ਅਤੇ ਮਨਚੂਰੀਅਨ ਦੇ ਪੰਜ ਸੈਂਪਲ ਭਰੇ ਗਏ। ਭਰੇ ਗਏ ਸੈਂਪਲ ਲੈਬ ਟੈਸਟ ਲਈ ਖਰੜ ਭੇਜ ਦਿੱਤੇ ਗਏ ਹਨ। ਸੈਂਪਲ ਦੀ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਡਾ. ਭਾਟੀਆ ਨੇ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਟੀਮਾਂ ਬਣਾ ਕੇ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ । ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮਿਲਾਵਟਖੋਰਾਂ ਵਿਰੁੱਧ ਸਿਹਤ ਵਿਭਾਗ ਵੱਲੋਂ ਵਿੱਢੀ ਗਈ ਇਸ ਮੁਹਿੰਮ ਵਿਚ ਇਨ੍ਹਾਂ ਖਿਲਾਫ ਸੂਚਨਾ ਦੇ ਕੇ ਆਪਣਾ ਬਣਦਾ ਹਿੱਸਾ ਪਾਉਣ ਤਾਂ ਜੋ ਲੋਕਾਂ ਨੂੰ ਸਹੀ ਅਤੇ ਮਿਆਰੀ ਖਾਧ ਪਦਾਰਥ ਮੁਹੱਈਆ ਕਰਵਾ ਸਕੀਏ।
ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, ਮਾਂ ਨਾਲ ਚਾਈਂ-ਚਾਈਂ ਨਾਨਕੇ ਜਾ ਰਹੀ 9 ਸਾਲਾ ਬੱਚੀ ਨਾਲ ਵਾਪਰੀ ਅਣਹੋਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8