ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

Sunday, Jun 30, 2024 - 07:05 PM (IST)

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੀ ਸੰਗਤ ਲਈ ਖ਼ਾਸ ਖ਼ਬਰ, SGPC ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ(ਦੀਪਕ, ਸਰਬਜੀਤ)- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2024 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10 ਅਗਸਤ 2024 ਤੱਕ ਜਮ੍ਹਾ ਕਰਵਾ ਸਕਣਗੇ।

 ਇਹ ਵੀ ਪੜ੍ਹੋ-SGPC ਵੱਲੋਂ ਯੋਗਾ ਵਾਲੀ ਕੁੜੀ ਦੇ ਝੂਠ ਦਾ ਪਰਦਾਫਾਸ਼, ਪਿਛਲੇ 6 ਦਿਨਾਂ ਦਾ ਬਲੂਪ੍ਰਿੰਟ ਪੇਸ਼ ਕਰ ਕੀਤਾ ਵੱਡਾ ਖੁਲਾਸਾ

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।

 ਇਹ ਵੀ ਪੜ੍ਹੋ- ਯੋਗਾ ਕੁੜੀ ਵੱਲੋਂ FIR ਵਾਪਸ ਲੈਣ ਦੀ ਨਵੀਂ ਵੀਡੀਓ ’ਤੇ SGPC ਮੈਂਬਰ ਦਾ ਵੱਡਾ ਬਿਆਨ

ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News