ਪੰਜਾਬ 'ਚ ਸੇਵਾ ਕੇਂਦਰਾਂ ਦਾ ਲਾਭ ਲੈਣ ਵਾਲਿਆਂ ਲਈ ਖ਼ਾਸ ਖ਼ਬਰ, ਹੁਣ ਮਿਲੇਗੀ ਇਹ ਸਹੂਲਤ
Monday, Mar 10, 2025 - 12:47 PM (IST)
 
            
            ਕਪੂਰਥਲਾ (ਵਿਪਨ)- ਲੋਕਾਂ ਨੂੰ ਨਿਰਵਿਘਨ ਅਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹੇ ਅੰਦਰ 20 ਸੇਵਾ ਕੇਂਦਰ ਕਾਰਜਸ਼ੀਲ ਹਨ, ਜਿੱਥੇ 43 ਤਰ੍ਹਾਂ ਦੀਆਂ ਵੱਖ-ਵੱਖ ਸੇਵਾਵਾਂ ਨਾਗਰਿਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੋਈ ਵੀ ਨਾਗਰਿਕ ਆਪਣੇ ਘਰ ਦੇ ਨਜ਼ਦੀਕ ਸੇਵਾ ਕੇਂਦਰ ’ਚ ਜਾ ਕੇ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦਾ ਹੈ। ਤਹਿਸੀਲ ਕਪੂਰਥਲਾ ਵਿਖੇ 7, ਸੁਲਤਾਨਪੁਰ ਲੋਧੀ ਵਿਖੇ 5, ਭੁਲੱਥ ਅਤੇ ਫਗਵਾੜਾ ਵਿਖੇ 4-4 ਸੇਵਾ ਕੇਂਦਰ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।
ਇਹ ਵੀ ਪੜ੍ਹੋ : ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਕੌਮੀ ਤਿਉਹਾਰ ਹੋਲਾ-ਮਹੱਲਾ ਦੇ ਪਹਿਲੇ ਪੜ੍ਹਾਅ ਦੀ ਹੋਈ ਸ਼ੁਰੂਆਤ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈਣ ਲਈ ਘਰ ਬੈਠੇ ਹੀ ਆਨਲਾਈਨ ਟੋਕਨ ਸਬੰਧੀ ਕਿਊ. ਆਰ ਕੋਡ ਸਕੈਨ ਕਰਕੇ ਜਾਂ 98555-01076 'ਤੇ ਵਟਸਐਪ ਰਾਹੀਂ ਬੁਕਿੰਗ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ 1076 ਡਾਇਲ ਕਰਕੇ ਘਰ ਬੈਠੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ 'ਚ ਸੇਵਾਵਾਂ ਪ੍ਰਾਪਤ ਕਰਨ 'ਚ ਕਿਸੇ ਕਿਸਮ ਦੀ ਦਿੱਕਤ ਜਾਂ ਕੋਈ ਸ਼ਿਕਾਇਤ ਦਰਜ ਕਰਵਾਉਣ ਲਈ ਹੈਲਪਲਾਈਨ ਨੰਬਰ 1100 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਜਨਤਕ ਸ਼ਿਕਾਇਤ ਨਿਵਾਰਣ ਪੋਰਟਲ 'ਤੇ ਵੀ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਬਾਰੇ ਵੱਡੀ ਅਪਡੇਟ, ਫਿਰ ਬਦਲੇਗਾ ਮੌਸਮ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
 
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            