ਪੰਜਾਬ ''ਚ ਦਿਵਿਆਂਗਜਨਾਂ ਨਾਲ ਜੁੜੀ ਖ਼ਾਸ ਖ਼ਬਰ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

Saturday, Jan 11, 2025 - 03:01 PM (IST)

ਪੰਜਾਬ ''ਚ ਦਿਵਿਆਂਗਜਨਾਂ ਨਾਲ ਜੁੜੀ ਖ਼ਾਸ ਖ਼ਬਰ, ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਚੰਡੀਗੜ੍ਹ (ਅੰਕੁਰ) : ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜ਼ਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ। ਇਸ 'ਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ-ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ : 'ਆਪ' ਵਿਧਾਇਕ ਦੀ ਮੌਤ 'ਤੇ CM ਮਾਨ ਦੀ ਪਤਨੀ ਸਣੇ ਅਮਨ ਅਰੋੜਾ ਦਾ ਬਿਆਨ

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾ ਦੀਆਂ ਭਲਾਈ ਸਕੀਮਾਂ ਦਾ ਉੱਚ ਪੱਧਰੀ ਰਿਵਿਊ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ  ਦਿਵਿਆਂਗਜਨਾਂ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ। ਡਾ. ਬਲਜੀਤ ਕੌਰ ਨੇ ਆਰ. ਪੀ. ਡਬਲਿਊਯ. ਡੀ. ਐਕਟ 2016 ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਦਿਵਿਆਂਗਜਨਾ ਨੂੰ ਮਿਲਣ ਵਾਲੇ ਰਾਖਵੇਂਕਰਨ ਨੂੰ ਸੁਰੱਖਿਅਤ ਕਰਨ ਦੇ ਸਬੰਧੀ ਸਖ਼ਤੀ ਦੇ ਨਾਲ ਇਨ੍ਹਾਂ ਧਾਰਾਵਾਂ ਨੂੰ ਲਾਗੂ ਕਰਨ ਲਈ ਹਦਾਇਤ ਕੀਤੀ ਅਤੇ ਐਡਵਾਈਜ਼ਰੀ ਬੋਰਡ ਦੀ ਅਗਲੀ ਮੀਟਿੰਗ 'ਚ ਇਸ ਸਬੰਧੀ ਦਿਵਿਆਗਜਨਾਂ ਨੂੰ ਦਿੱਤੇ ਗਏ ਲਾਭ ਦੀ ਜਾਣਕਾਰੀ ਪੇਸ਼ ਕਰਨ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ : ਲੋਕਾਂ ਲਈ ਫਿਰ ਖ਼ਤਰੇ ਦੀ ਘੰਟੀ! ਬੇਹੱਦ ਚਿੰਤਾਜਨਕ ਬਣੇ ਹਾਲਾਤ, ਰਹੋ ਬਚ ਕੇ

ਮੰਤਰੀ ਨੇ ਸੂਬੇ 'ਚ ਦਿਵਿਆਗਜਨਾਂ ਨੂੰ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਬਣਾਏ ਜਾ ਰਹੇ ਯੂ. ਡੀ. ਆਈ. ਡੀ. ਕਾਰਡ ਦੀ ਪੈਡੈਂਸੀ 'ਤੇ ਸਖ਼ਤ ਨੋਟਿਸ ਲੈਂਦੇ ਹੋਏ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪੈਂਡਿੰਗ ਅਰਜ਼ੀਆਂ ਦਾ ਨਿਪਟਾਰਾ ਇੱਕ ਮਹੀਨੇ ਦੇ ਅੰਦਰ-ਅੰਦਰ ਕਰਨ ਲਈ ਹੁਕਮ ਦਿੱਤੇ। ਬੋਰਡ ਦੇ ਮੈਂਬਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਦੇ ਅਨੁਸਾਰ ਯੂ. ਡੀ. ਆਈ. ਡੀ. ਕਾਰਡ ਬਣਾਉਣ ਸਬੰਧੀ ਦਿਵਿਅਆਂਗਜਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦਾ ਸਾਰਥਕ ਹੱਲ ਕਰਨ ਲਈ ਉਨ੍ਹਾਂ ਸਿਹਤ ਵਿਭਾਗ ਨੂੰ ਮੁਕੰਮਲ ਤਜਵੀਜ਼ ਬੋਰਡ ਦੀ ਅਗਲੀ ਮੀਟਿੰਗ ਵਿੱਚ ਪੇਸ਼ ਕਰਨ ਲਈ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਸਿਵਲ ਸਰਜਨਾਂ ਨੂੰ ਦਿਵਿਆਂਗਜਨਾਂ ਨੂੰ ਪ੍ਰਾਪਤ ਹੋਣ ਵਾਲੇ ਯੂ.ਡੀ.ਆਈ.ਡੀ. ਕਾਰਡਾਂ ਵਿੱਚ ਦਿਵਿਆਂਗਤਾ ਦੀ ਪ੍ਰਤੀਸ਼ਤਤਾ ਅਤੇ ਕਮੀਆਂ ਨੂੰ ਦੂਰ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਕਿਹਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


 


author

Babita

Content Editor

Related News