PG ''ਚ ਰਹਿੰਦੇ ਵਿਦਿਆਰਥੀਆਂ ਤੋਂ ਪੁੱਛਗਿੱਛ, ਦਸਤਾਵੇਜ਼ਾਂ ਦੀ ਹੋਈ ਜਾਂਚ

12/06/2018 1:13:10 PM

ਜਲੰਧਰ (ਮਹੇਸ਼)— ਸਪੈਸ਼ਲ ਆਪਰੇਸ਼ਨ ਗਰੁੱਪ ਦੇ ਜਵਾਨਾਂ ਤੇ ਮਹਿਲਾ ਪੁਲਸ ਨੂੰ ਨਾਲ ਲੈ ਕੇ ਪਰਾਗਪੁਰ ਪੁਲਸ ਚੌਕੀ ਦੇ ਮੁਖੀ ਐੱਸ. ਆਈ. ਕਮਲਜੀਤ ਸਿੰਘ ਨੇ ਅੱਜ ਚੌਕੀ ਅਧੀਨ ਆਉਂਦੇ ਖੇਤਰ 'ਚ ਪੀ. ਜੀ. 'ਚ ਰਹਿੰਦੇ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਦਸਤਾਵੇਜ਼ਾਂ ਨੂੰ ਲੈ ਕੇ ਪੁੱਛਗਿੱਛ ਕੀਤੀ ਅਤੇ ਸ਼ੱਕੀ ਥਾਵਾਂ 'ਤੇ ਤਲਾਸ਼ੀ ਲਈ ਗਈ। ਇਸ ਦੌਰਾਨ ਖਾਸ ਕਰਕੇ ਜੰਮੂ ਕਸ਼ਮੀਰ ਤੋਂ ਇਥੇ ਪੜ੍ਹਨ ਲਈ ਆਏ ਨੌਜਵਾਨਾਂ ਦੇ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਦੀਪ ਨਗਰ ਰੋਡ 'ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ। ਐੱਸ. ਆਈ. ਕਮਲਜੀਤ ਸਿੰਘ ਨੇ ਖੇਤਰ ਵਾਸੀਆਂ ਨੂੰ ਕਿਹਾ ਕਿ ਉਹ ਆਪਣੇ ਘਰਾਂ 'ਚ ਪੀ. ਜੀ. ਰੱਖਣ ਤੋਂ ਪਹਿਲਾਂ ਉਨ੍ਹਾਂ ਦੀ ਜਾਣਕਾਰੀ ਪੁਲਸ ਸਟੇਸ਼ਨ 'ਚ ਬਣੇ ਸੁਵਿਧਾ ਸੈਂਟਰ ਵਿਚ ਜ਼ਰੂਰ ਦਰਜ ਕਰਵਾਉਣ ਤਾਂ ਜੋ ਜ਼ਰੂਰਤ ਪੈਣ 'ਤੇ ਪੁਲਸ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।


shivani attri

Content Editor

Related News