ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਖ਼ਾਸ ਹੁਕਮ ਜਾਰੀ, ਪੜ੍ਹੋ ਪੂਰੀ ਖ਼ਬਰ
Thursday, Jun 20, 2024 - 12:14 PM (IST)

ਲੁਧਿਆਣਾ (ਵਿੱਕੀ) : ਪੰਜਾਬ 'ਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲਾਂ ਨੂੰ ਵਿਸ਼ੇਸ਼ ਹੁਕਮ ਜਾਰੀ ਕੀਤੇ ਗਏ ਹਨ। ਦਰਅਸਲ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾਂਦਾ ਹੈ। ਇਸ 'ਚ ਪੰਜਾਬ ਦੇ ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਿੱਸਾ ਲੈਂਦੇ ਹਨ ਪਰ ਇਸ ਸਮੇਂ ਗਰਮੀਆਂ ਦੀਆਂ ਛੁੱਟੀਆਂ ਚੱਲ ਰਹੀਆਂ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹੁਣ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਖ਼ਤ ਕੀਤੀ ਗਈ ਸੁਰੱਖਿਆ
ਇਸ ਲਈ ਸਿੱਖਿਆ ਵਿਭਾਗ ਨੇ ਭਾਰਤ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਕੂਲਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਅਧਿਆਪਕ ਅਤੇ ਵਿਦਿਆਰਥੀ ਆਪਣੇ-ਆਪਣੇ ਘਰਾਂ ਤੋਂ ਯੋਗ ਦਿਵਸ 'ਚ ਹਿੱਸਾ ਲੈਣ। ਸਕੂਲਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਇਸ ਮੌਕੇ 'ਤੇ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕਰਨ ਅਤੇ ਯੋਗ ਦੇ ਲਾਭਾਂ ਬਾਰੇ ਜਾਗਰੂਕਤਾ ਫੈਲਾਉਣ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਸਰਕਾਰੀ ਸਕੀਮਾਂ ਨਾਲ ਜੁੜੀ ਅਹਿਮ ਖ਼ਬਰ, ਜਾਰੀ ਹੋ ਗਏ ਸਖ਼ਤ ਹੁਕਮ
ਸਿੱਖਿਆ ਵਿਭਾਗ ਵਲੋਂ ਕਿਹਾ ਗਿਆ ਹੈ ਕਿ ਯੋਗ ਦਿਵਸ 'ਚ ਹਿੱਸਾ ਲੈਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੂਚਨਾ ਵਿਭਾਗ ਵਲੋਂ ਭੇਜੇ ਜਾ ਰਹੇ Google Spreadsheet Link 'ਚ 21 ਤਾਰੀਖ਼ ਸ਼ਾਮ ਨੂੰ 5 ਵਜੇ ਤੱਕ ਭਰਨੀ ਯਕੀਨੀ ਬਣਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8