ਫਿਰੋਜ਼ਪੁਰ ਜ਼ਿਲ੍ਹੇ ’ਚ ਪੁਲਸ ਦੀ ਸਪੈਸ਼ਲ ਨਾਕੇਬੰਦੀ ਜਾਰੀ

Monday, Nov 24, 2025 - 10:20 AM (IST)

ਫਿਰੋਜ਼ਪੁਰ ਜ਼ਿਲ੍ਹੇ ’ਚ ਪੁਲਸ ਦੀ ਸਪੈਸ਼ਲ ਨਾਕੇਬੰਦੀ ਜਾਰੀ

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਐੱਸ. ਐੱਸ. ਪੀ. ਭੁਪਿੰਦਰ ਸਿੰਘ ਸਿੱਧੂ ਦੇ ਨਿਰਦੇਸ਼ਾਂ ਹੇਠ ਪੁਲਸ ਦੀ ਵਿਸ਼ੇਸ਼ ਨਾਕਾਬੰਦੀ ਜਾਰੀ ਹੈ ਅਤੇ ਨਾਕਾਬੰਦੀ ਦੌਰਾਨ ਆਉਂਦੇ-ਜਾਂਦੇ ਸ਼ੱਕੀ ਵਾਹਨਾਂ ਤੇ ਵਿਅਕਤੀਆਂ ਦੀ ਪੁਲਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਐੱਸ. ਪੀ. ਅਤੇ ਡੀ. ਐੱਸ. ਪੀ. ਖ਼ੁਦ ਸਾਰੀ ਰਾਤ ਪੁਲਸ ਨਾਕਿਆਂ ਦਾ ਜਾਇਜ਼ਾ ਲੈਂਦੇ ਹਨ।

ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੇ ਐੱਸ. ਐੱਚ. ਓਜ਼. ਨੂੰ ਆਪਣੇ-ਆਪਣੇ ਖੇਤਰਾਂ ’ਚ 24 ਘੰਟੇ ਪੁਲਸ ਪੈਟਰੋਲਿੰਗ ਜਾਰੀ ਰੱਖਣ ਦੇ ਹੁਕਮ ਦਿੱਤੇ ਗਏ ਹਨ ਅਤੇ ਬਾਰਡਰ ਦੇ ਨਾਲ ਲੱਗਦੇ ਸਾਰੇ ਸਰਹੱਦੀ ਏਰੀਆ ’ਚ ਪੰਜਾਬ ਪੁਲਸ ਨੇ ਬੀ. ਐੱਸ. ਐੱਫ. ਨਾਲ ਮਿਲ ਕੇ ਨਾਕਾਬੰਦੀ ਕੀਤੀ ਹੋਈ ਹੈ।

ਪੁਲਸ ਅਧਿਕਾਰੀਆਂ ਅਨੁਸਾਰ ਸਰਹੱਦੀ ਖੇਤਰਾਂ ’ਚ ਲਗਾਤਾਰ ਪੁਲਸ ਗਸ਼ਤ ਜਾਰੀ ਹੈ। ਐੱਸ. ਐੱਸ. ਪੀ. ਫਿਰੋਜ਼ਪੁਰ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਨੂੰ ਆਪਣਾ ਸਹਿਯੋਗ ਦੇਣ ਅਤੇ ਜਿੱਥੇ ਵੀ ਲੋਕਾਂ ਨੂੰ ਕੋਈ ਨਸ਼ਾ ਸਮੱਗਲਰ ਨਸ਼ਾ ਵੇਚਦਾ ਹੋਇਆ ਦਿਖਾਈ ਦੇਵੇ ਤਾਂ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਾ ਦੇ ਸਹਿਯੋਗ ਨਾਲ ਸਾਰੇ ਨਸ਼ਾ ਸਮੱਗਲਰ, ਚੋਰ, ਲੁਟੇਰੇ ਅਤੇ ਸਨੈਚਰ ਜਲਦੀ ਹੀ ਸਲਾਖਾਂ ਪਿੱਛੇ ਹੋਣਗੇ।


author

Babita

Content Editor

Related News