ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ ਨਾਲ ਕੀਤੀ ਵਿਸ਼ੇਸ਼ ਜਾਂਚ
Sunday, Nov 01, 2026 - 09:17 AM (IST)
ਜਲੰਧਰ (ਧਵਨ) : ਸ਼ਹਿਰ ਵਿਚ ਸੁਰੱਖਿਆ ਵਿਵਸਥਾ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਅਤੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਸਟਾਫ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿਚ ਵਿਸ਼ੇਸ਼ ਸੁਰੱਖਿਆ ਜਾਂਚ ਮੁਹਿੰਮ ਚਲਾਈ ਗਈ। ਇਸ ਮੁਹਿੰਮ ਤਹਿਤ ਪੁਲਸ ਟੀਮਾਂ ਨੇ ਸਿੱਖਿਆ ਸੰਸਥਾਵਾਂ ਦੇ ਕੰਪਲੈਕਸਾਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਪੁਲਸ ਕਮਿਸ਼ਨਰ ਸਤਿੰਦਰ ਸਿੰਘ ਦੇ ਸਖ਼ਤ ਨਿਰਦੇਸ਼ਾਂ ਤਹਿਤ ਚਲਾਈ ਗਈ ਇਸ ਮੁਹਿੰਮ ਵਿਚ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਟ੍ਰੇਂਡ ਸਨਿਫਰ ਡਾਗ ਸਕੁਐਡ ਨੂੰ ਵੀ ਸ਼ਾਮਲ ਕੀਤਾ ਗਿਆ। ਪੁਲਸ ਟੀਮਾਂ ਨੇ ਸਕੂਲਾਂ ਅਤੇ ਕਾਲਜਾਂ ਦੇ ਐਂਟਰੀ ਗੇਟਾਂ, ਕੰਪਲੈਕਸ ਦੇ ਵੱਖ-ਵੱਖ ਹਿੱਸਿਆਂ ਅਤੇ ਆਲੇ-ਦੁਆਲੇ ਦੇ ਸੰਵੇਦਨਸ਼ੀਲ ਸਥਾਨਾਂ ਦਾ ਮੁਆਇਨਾ ਕੀਤਾ। ਇਸ ਦੌਰਾਨ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲੈਂਦੇ ਹੋਏ ਕਿਸੇ ਵੀ ਸੰਭਾਵਿਤ ਖਤਰੇ ਨੂੰ ਸਮਾਂ ਰਹਿੰਦੇ ਰੋਕਣ ਲਈ ਅਹਿਤਿਆਤੀ ਕਦਮ ਚੁੱਕੇ ਗਏ।

ਪੁਲਸ ਵੱਲੋਂ ਇਹ ਕਾਰਵਾਈ ਸ਼ਹਿਰ ਦੀਆਂ ਸਿੱਖਿਆ ਸੰਸਥਾਵਾਂ ਵਿਚ ਸੁਰੱਖਿਅਤ ਵਾਤਾਵਰਣ ਬਣਾਈ ਰੱਖਣ ਅਤੇ ਕਿਸੇ ਵੀ ਮੰਦਭਾਗੀ ਘਟਨਾ ਦੇ ਖਦਸ਼ੇ ਨੂੰ ਖਤਮ ਕਰਨ ਦੇ ਉਦੇਸ਼ ਨਾਲ ਕੀਤੀ ਗਈ। ਸਨਿਫਰ ਡਾਗ ਸਕੁਐਡ ਦੀ ਸਹਾਇਤਾ ਨਾਲ ਵੱਖ-ਵੱਖ ਸਥਾਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਕਿ ਸੁਰੱਖਿਆ ਸਬੰਧੀ ਕਿਸੇ ਵੀ ਸ਼ੱਕੀ ਸਰਗਰਮੀ ਜਾਂ ਚੀਜ਼ ਦਾ ਸਮਾਂ ਰਹਿੰਦੇ ਪਤਾ ਲਾਇਆ ਜਾ ਸਕੇ। ਪੁਲਸ ਕਮਿਸ਼ਨਰ ਸਤਿੰਦਰ ਿਸੰਘ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੁਰੱਖਿਆ ਵਿਵਸਥਾ ਦੇ ਮਾਮਲੇ ਵਿਚ ਪੂਰੀ ਚੌਕਸੀ ਵਰਤਣ ਅਤੇ ਸਿੱਖਿਅਾ ਸੰਸਥਾਵਾਂ ਦੀ ਸੁਰੱਖਿਆ ਨੂੰ ਸਰਬੋਤਮ ਪਹਿਲ ਦੇਣ ਦੇ ਸਖ਼ਤ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸ਼ਹਿਰ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਲਗਾਤਾਰ ਸਰਗਰਮ ਰਹੇਗੀ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਮੁਲਾਜ਼ਮਾਂ ਦੀ ਹੋਈ ਤਰੱਕੀ! Notification ਜਾਰੀ; ਪੜ੍ਹੋ ਪੂਰੀ LIST
ਕਮਿਸ਼ਨਰੇਟ ਪੁਲਸ ਦਾ ਉਦੇਸ਼ ਸਕੂਲਾਂ ਅਤੇ ਕਾਲਜਾਂ ਵਿਚ ਅਜਿਹਾ ਸੁਰੱਖਿਅਤ ਮਾਹੌਲ ਤਿਆਰ ਕਰਨਾ ਹੈ, ਜਿਥੇ ਵਿਦਿਆਰਥੀ ਬਿਨਾਂ ਕਿਸੇ ਡਰ ਜਾਂ ਚਿੰਤਾ ਦੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ। ਪੁਲਸ ਵੱਲੋਂ ਇਸ ਤਰ੍ਹਾਂ ਦੀ ਅਹਿਤਿਆਤੀ ਜਾਂਚ ਅਤੇ ਸੁਰੱਖਿਆ ਸਰਗਰਮੀਆਂ ਜ਼ਰੀਏ ਸਿੱਖਿਆ ਸੰਸਥਾਵਾਂ ਵਿਚ ਸੁਰੱਖਿਆ ਦਾ ਭਰੋਸਾ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸੇ ਵੀ ਸੰਭਾਵਿਤ ਖਤਰੇ ਨਾਲ ਨਜਿੱਠਣ ਦੀਆਂ ਤਿਆਰੀਆਂ ਨੂੰ ਵੀ ਬਿਹਤਰ ਬਣਾਇਆ ਜਾ ਰਿਹਾ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੁਰੱਖਿਆ ਜਾਂਚ ਅਤੇ ਨਿਗਰਾਨੀ ਦੀਆਂ ਸਰਗਰਮੀਆਂ ਲਗਾਤਾਰ ਜਾਰੀ ਰਹਿਣਗੀਆਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
