ਸੋਸ਼ਲ ਮੀਡੀਆ ''ਤੇ ਨਜ਼ਰ ਰੱਖੇਗੀ ਪੁਲਸ ਦੀ ਵਿਸ਼ੇਸ਼ ਟੀਮ : ਪੁਲਸ ਕਮਿਸ਼ਨਰ (ਵੀਡੀਓ)
Saturday, Jul 22, 2017 - 03:40 PM (IST)
ਅੰਮ੍ਰਿਤਸਰ(ਸੁਮੀਤ ਖੰਨਾ)—ਸੋਸ਼ਲ ਮੀਡੀਆ 'ਤੇ ਐਕਵਿਟ ਸਮਾਜ ਵਿਰੋਧੀ ਅਨਸਰਾਂ 'ਤੇ ਨਜ਼ਰ ਰੱਖਣ ਲਈ ਪੁਲਸ ਦੀ ਵਿਸ਼ੇਸ਼ ਟੀਮ ਬਣਾਈ ਗਈ ਹੈ ਜਦਕਿ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਵਿਸ਼ੇਸ਼ ਸਵੈਟ ਟੀਮ ਕੰਮ ਕਰ ਰਹੀ ਹੈ।
ਇਹ ਜਾਣਕਾਰੀ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਐੱਸ. ਐੱਸ. ਸ਼੍ਰੀਵਾਸਤਵ ਨੇ ਪੁਲਸ ਅਧਿਕਾਰੀਆਂ ਨਾਲ ਬੈਠਕ ਕਰਨ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਣਾ ਕੇ ਰੱਖਣਾ ਉਨ੍ਹਾਂ ਦੀ ਮੁੱਖ ਟੀਚਾ ਹੈ। ਉਨ੍ਹਾਂ ਨੇ ਇਸਦੇ ਨਾਲ ਹੀ ਸ਼ਹਿਰ ਦੀ ਟ੍ਰੈਫਿਕ ਵਿਵਸਥਾ 'ਚ ਸੁਧਾਰ ਕਰਨ ਦੀ ਗੱਲ ਕਹੀ ਹੈ।
