ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਵਿਸ਼ੇਸ਼ ਅਰਦਾਸ

Sunday, Aug 30, 2026 - 08:08 AM (IST)

ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਈ ਵਿਸ਼ੇਸ਼ ਅਰਦਾਸ

ਅੰਮ੍ਰਿਤਸਰ (ਸਰਬਜੀਤ) : ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ‘ਬੰਦੀ ਸਿੰਘਾਂ’ ਦੀ ਜਲਦ ਰਿਹਾਈ, ਚੜ੍ਹਦੀ ਕਲਾ ਅਤੇ ਪੰਥਕ ਏਕਤਾ ਲਈ ਗੁਰੂ ਚਰਨਾਂ ਵਿਚ ਅਰਦਾਸ ਬੇਨਤੀ ਕੀਤੀ ਗਈ ਕਿ ਵਾਹਿਗੁਰੂ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਰਗ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਜਲਦ ਆਪਣੇ ਪਰਿਵਾਰਾਂ ਵਿਚ ਪਰਤਣ ਦਾ ਸਮਾਂ ਬਖਸ਼ਣ। ਇਸ ਅਰਦਾਸ ਵਿਚ  ਪਰਮਜੀਤ ਸਿੰਘ ਬਾਜਵਾ ਮੈਨੇਜ਼ਰ ਬੁੱਢਾ ਦਲ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੱਘਰ ਸਿੰਘ, ਬਾਬਾ ਭਗਤ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਗਗਨਦੀਪ ਸਿੰਘ, ਬਾਬਾ ਗੁਰਲਾਲ ਸਿੰਘ ਅਜਨਾਲਾ ਆਦਿ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News