ਵਿਸ਼ੇਸ਼ ਇਜਲਾਸ : ਸਦਨ ਦੀ ਤੀਜੇ ਦਿਨ ਦੀ ਕਾਰਵਾਈ ਸ਼ੁਰੂ, ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ
Wednesday, Oct 21, 2020 - 01:03 PM (IST)
ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਤੀਜੇ ਅਤੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਦੌਰਾਨ 2 ਬਿੱਲ ਪਾਸ ਕੀਤੇ ਗਏ ਹਨ। ਇਨ੍ਹਾਂ 'ਚੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਪੇਸ਼ 'ਦਿ ਪੰਜਾਬ ਭੌਂਦੇਦਾਰ, ਬੂਟੇਮਾਰ, ਦੋਹਲੀਦਾਰ, ਇੰਸਾਰ ਮਿਆਦੀ, ਮੁਕਰਰਾੜੀਧਾਰ, ਮੁੰਧੀਮਾਰ, ਪਨਾਹੀ ਕਾਦੀਮ, ਸੌਂਜੀਦਾਰ ਜਾਂ ਤਰੱੜਧਕਾਰ (ਮਾਲਕਾਨਾ ਅਧਿਕਾਰ ਦੇਣ) ਸਬੰਧੀ ਬਿੱਲ-2020 ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਪੰਜਾਬ ਵਿਜੀਲੈਂਸ ਕਮਿਸ਼ਨ ਬਿੱਲ ਪਾਸ ਹੋ ਚੁੱਕੇ ਹਨ।
ਅਕਾਲੀ ਦਲ ਤੇ 'ਆਪ' ਦਾ ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ
ਪੋਸਟ ਮੈਟ੍ਰਿਕ ਵਜ਼ੀਫ਼ਾ ਘਪਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੋਹਾਂ ਪਾਰਟੀਆਂ ਦੇ ਵਿਧਾਇਕ ਧਰਮਸੋਤ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰ ਰਹੇ ਹਨ ਅਤੇ ਧਰਮਸੋਤ ਦੀ ਬਰਖ਼ਾਸਤਗੀ ਦੀ ਮੰਗ ਕੀਤੀ ਜਾ ਰਹੀ ਹੈ।