ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ

Monday, Nov 24, 2025 - 01:38 PM (IST)

ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ 'ਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ, ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ

ਸ੍ਰੀ ਅਨੰਦਪੁਰ ਸਾਹਿਬ (ਵੈੱਬ ਡੈਸਕ)-ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਚ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋ ਚੁੱਕਾ ਹੈ।  ਪੰਜਾਬ ਦੇ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਹ ਵਿਸ਼ੇਸ਼ ਇਜਲਾਸ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੈ। ਇਸ ਇਜਲਾਸ ਦੌਰਾਨ ਪੰਜਾਬ ਸਰਕਾਰ ਵਲੋਂ ਵੱਡੇ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਬੰਧੀ ਮਤਾ ਪੇਸ਼ ਕੀਤਾ। ਹੁਣ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ 'ਤੇ ਬੋਲਣ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਜਲਾਸ ਵਿੱਚ ਪਹੁੰਚ ਚੁੱਕੇ ਹਨ।
 

ਇਹ ਵੀ ਪੜ੍ਹੋ: ਜਲੰਧਰ 'ਚ ਜਬਰ-ਜ਼ਿਨਾਹ ਮਗਰੋਂ ਕਤਲ ਕੀਤੀ ਕੁੜੀ ਦਾ ਹੋਇਆ ਅੰਤਿਮ ਸੰਸਕਾਰ, ਰੋਂਦੀ ਹੋਈ ਮਾਂ ਬੋਲੀ, ਮੁਲਜ਼ਮ ਨੂੰ...

PunjabKesari

ਹਰਜੋਤ ਬੈਂਸ ਵੱਲੋਂ ਪੇਸ਼ ਕੀਤੇ ਗਏ ਮਤੇ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਕਸ਼ਮੀਰੀ ਪੰਡਿਤਾਂ ਦੀ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਦੇ ਹੋਏ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਨੇ ਧਰਮ ਦੀ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਮਾਣ-ਸਨਮਾਨ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ। ਉਨ੍ਹਾਂ ਦੀ ਕੁਰਬਾਨੀ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ ਅਤੇ ਹਿੰਮਤ, ਦਇਆ ਅਤੇ ਨਿਆਂ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਦੀ ਰਹਿੰਦੀ ਹੈ। ਪੰਜਾਬ ਦੇ ਲੋਕ, ਭਾਵੇਂ ਉਨ੍ਹਾਂ ਦਾ ਧਰਮ ਕੋਈ ਵੀ ਹੋਵੇ, ਗੁਰੂ ਜੀ ਦੀ ਮਹਾਨ ਅਧਿਆਤਮਿਕ ਅਤੇ ਸੱਭਿਆਚਾਰਕ ਵਿਰਾਸਤ 'ਤੇ ਮਾਣ ਕਰਦੇ ਹਨ।

ਇਸ ਸੰਦਰਭ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਣਾ ਚਾਹੀਦਾ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਆਯੋਜਿਤ ਵਿਸ਼ੇਸ਼ ਅਸੈਂਬਲੀ ਸੈਸ਼ਨ, ਨਗਰ ਕੀਰਤਨ, ਲਾਈਟ ਐਂਡ ਸਾਊਂਡ ਡਰੋਨ ਸ਼ੋਅ ਅਤੇ ਸਰਵ ਧਰਮ ਸੰਮੇਲਨ ਦੀ ਪ੍ਰਸ਼ੰਸਾ ਕੀਤੀ ਗਈ। ਸਰਕਾਰ ਨੂੰ ਗੁਰੂ ਜੀ ਦੁਆਰਾ ਦਰਸਾਏ ਗਏ ਧਰਮ ਨਿਰਪੱਖਤਾ, ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਦੇ ਮਾਰਗ ਨੂੰ ਅੱਗੇ ਵਧਾਉਣ ਦੀ ਅਪੀਲ ਕੀਤੀ ਜਾਂਦੀ ਹੈ। ਸਦਨ ਗੁਰੂ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਸਦਭਾਵਨਾ ਲਈ ਕੰਮ ਕਰਨ ਦਾ ਸੰਕਲਪ ਲੈਂਦਾ ਹੈ।

ਸੂਤਰਾਂ ਦੇ ਮੁਤਾਬਕ ਮੁੱਖ ਮੰਤਰੀ ਮਾਨ ਇਸ ਇਜਲਾਸ ਦੌਰਾਨ ਵੱਡਾ ਸਿਆਸੀ ਧਮਾਕਾ ਕਰ ਸਕਦੇ ਹਨ ਅਤੇ ਕਿਆਸ ਲਾਏ ਜਾ ਰਹੇ ਹਨ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲ੍ਹਾ ਐਲਾਨਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਰੂਪਨਗਰ ਜ਼ਿਲ੍ਹੇ ਦਾ ਨਾਂ ਬਦਲ ਨੂੰ ਲੈ ਕੇ ਵੀ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੀ ਆਬੋ ਹਵਾ ਹੋਈ ਜ਼ਹਿਰੀਲੀ! 400 ਤੋਂ ਪਾਰ ਪੁੱਜਾ AQI,ਵੱਧਣ ਲੱਗੀਆਂ ਗੰਭੀਰ ਬੀਮਾਰੀਆਂ, ਇੰਝ ਕਰੋ ਬਚਾਅ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News