ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ
Friday, May 01, 2026 - 11:19 AM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਅੰਦਰ ਸਭ ਤੋਂ ਪਹਿਲਾਂ ਬੀਤੇ ਸਮੇਂ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ ਅਤੇ ਸਾਰੀਆਂ ਵਿੱਛੜੀਆਂ ਰੂਹਾਂ ਦੇ ਪਰਿਵਾਰਾਂ ਨੂੰ ਸ਼ੋਕ ਪ੍ਰਸਤਾਵ ਭੇਜੇ ਗਏ ਹਨ। ਵਿੱਛੜੀਆਂ ਰੂਹਾਂ ਦੀ ਯਾਦ 'ਚ ਸਦਨ ਅੰਦਰ 2 ਮਿੰਟਾਂ ਦਾ ਮੌਨ ਧਾਰਨ ਕੀਤਾ ਗਿਆ।
ਇਸ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ 11.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਦੱਸਣਯੋਗ ਹੈ ਕਿ ਸਰਕਾਰ ਵਲੋਂ ਮਜ਼ਦੂਰ ਦਿਵਸ ਦੇ ਮੱਦੇਨਜ਼ਰ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਸ ਸੈਸ਼ਨ ‘ਚ ਮਨਰੇਗਾ ਸਕੀਮ ‘ਚ ਹੋਏ ਬਦਲਾਵਾਂ ਦੇ ਕਿਰਤੀ ਵਰਗ 'ਤੇ ਪੈਣ ਵਾਲੇ ਪ੍ਰਭਾਵਾਂ ਸਮੇਤ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਚੁਣੌਤੀਆਂ 'ਤੇ ਗੰਭੀਰ ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।
