ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 30 ਤਾਰੀਖ਼ ਨੂੰ, ਪੜ੍ਹੋ ਕੈਬਨਿਟ ਦੇ ਵੱਡੇ ਫ਼ੈਸਲੇ (ਵੀਡੀਓ)

Saturday, Dec 20, 2025 - 04:50 PM (IST)

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 30 ਤਾਰੀਖ਼ ਨੂੰ, ਪੜ੍ਹੋ ਕੈਬਨਿਟ ਦੇ ਵੱਡੇ ਫ਼ੈਸਲੇ (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ, ਰਮਨਜੀਤ) : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ। ਇਨ੍ਹਾਂ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਮਨਰੇਗਾ ਸਕੀਮ ਦਾ ਨਾਂ ਬਦਲੇ ਜਾਣ ਦੇ ਖ਼ਿਲਾਫ਼ ਨਹੀਂ ਹਾਂ ਪਰ ਜਿਹੜੀਆਂ ਸੋਧਾਂ ਕੀਤੀਆਂ ਹਨ, ਉਸ ਨਾਲ ਗਰੀਬ ਲੋਕਾਂ ਦਾ ਹੱਕ ਖੋਹ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਨਵੇਂ ਰਾਸ਼ਨ ਡਿਪੂ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ! ਸਰਕਾਰ ਨੇ ਸ਼ੁਰੂ ਕਰ ਦਿੱਤੀ ਪ੍ਰਕਿਰਿਆ

ਉਨ੍ਹਾਂ ਕਿਹਾ ਕਿ ਇਸੇ ਮੁੱਦੇ 'ਤੇ ਚਰਚਾ ਲਈ ਅਸੀਂ 30 ਦਸੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਹੈ, ਜੋ ਕਿ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਅਸੀਂ ਇਸ ਸਕੀਮ 'ਚ ਕੀਤੀਆਂ ਗਈਆਂ ਸੋਧਾਂ ਬਾਰੇ ਵਿਧਾਨ ਸਭਾ ਅੰਦਰ ਵਿਚਾਰ-ਚਰਚਾ ਕਰਾਂਗੇ। ਕੈਬਨਿਟ ਦੇ ਹੋਰ ਫ਼ੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 'ਮੇਰਾ ਘਰ ਮੇਰੇ ਨਾਮ' ਸਕੀਮ ਤਹਿਤ ਅਪੀਲ (ਆਬਜ਼ੈਕਸ਼ਨ) ਦੇ ਸਮੇਂ ਨੂੰ ਘਟਾਇਆ ਗਿਆ ਹੈ। ਇਸ ਨੂੰ 90 ਦਿਨਾਂ ਤੋਂ ਘਟਾ ਕੇ 30 ਦਿਨ ਕੀਤਾ ਗਿਆ ਹੈ ਤਾਂ ਜੋ ਇਹ ਸਕੀਮ ਤੇਜ਼ੀ ਨਾਲ ਪੰਜਾਬ 'ਚ ਲਾਗੂ ਹੋ ਸਕੇ।

ਇਹ ਵੀ ਪੜ੍ਹੋ : ਪ੍ਰੀਖਿਆਵਾਂ ਹੋ ਗਈਆਂ ਮੁਲਤਵੀ, ਪੰਜਾਬ ਯੂਨੀਵਰਸਿਟੀ ਨੇ ਲਿਆ ਅਹਿਮ ਫ਼ੈਸਲਾ, ਜਾਣੋ ਹੁਣ ਕਦੋਂ ਹੋਣਗੀਆਂ

ਹਰਪਾਲ ਚੀਮਾ ਨੇ ਕਿਹਾ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਦੀ 10 ਏਕੜ ਜ਼ਮੀਨ 'ਤੇ ਬੱਸ ਸਟੈਂਡ ਬਣਾਇਆ ਜਾਵੇਗਾ ਅਤੇ ਜਿਹੜੀ ਬਾਕੀ 20 ਏਕੜ ਜ਼ਮੀਨ ਬਚੀ ਹੈ, ਉਹ ਸ਼ਹਿਰੀ ਮਕਾਨ ਉਸਾਰੀ ਵਿਭਾਗ ਨੂੰ ਤਬਦੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਿਜ਼ਨੈੱਸ ਤਹਿਤ ਬੈਂਕ ਗਾਰੰਟੀ ਦੇ ਨਾਲ ਕਾਰਪੋਰੇਟ ਗਾਰੰਟੀ ਨੂੰ ਵੀ ਐਡ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਉਦਯੋਗ ਨੂੰ ਅੱਗੇ ਲੈ ਕੇ ਜਾਣ ਲਈ ਮਾਨ ਸਰਕਾਰ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਭਾਜਪਾ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਦੇ ਸੰਵਿਧਾਨ ਨੂੰ ਖ਼ਤਮ ਕਰਨ 'ਚ ਲੱਗੀ ਹੋਈ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News